ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਤੁਰੰਤ ਕਰੇ ਪੂਰੀਆਂ
Monday, Sep 06, 2021 - 03:39 PM (IST)

ਗੜ੍ਹਦੀਵਾਲਾ (ਜਤਿੰਦਰ)- ਅਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਦੀ ਮੀਟਿੰਗ ਬਾਬਾ ਧਰਮ ਦਾਸ ਜੀ ਦੇ ਸਥਾਨ ਗੜ੍ਹਦੀਵਾਲਾ ਵਿਖੇ ਅਵਤਾਰ ਸਿੰਘ ਪ੍ਰਧਾਨ ਅਤੇ ਹਰਦੀਪ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਨੇ ਕਰਨਾਲ ਅਤੇ ਮੋਗਾ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੁਰਜ਼ੋਰ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਜੋ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਕੇਸ ਖਾਰਜ ਕੀਤੇ ਜਾਣ। ਕਿਸਾਨ ਜੋ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ ਅਤੇ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਫ਼ਸਰਾਂ ਅਤੇ ਕਰਮਚਾਰੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ: 'ਰਿੰਗ ਸੈਰੇਮਨੀ' ਦੌਰਾਨ ਡਾਇਮੰਡ ਦੀ ਰਿੰਗ ਨਾ ਮਿਲਣ ’ਤੇ ਵਾਲਾਂ ਤੋਂ ਫੜ ਕੇ ਘੜੀਸੀ ਕੁੜੀ, ਮੁੰਡੇ ਨੇ ਤੋੜਿਆ ਰਿਸ਼ਤਾ
ਸੰਘਰਸ਼ ਕਰ ਰਹੀਆਂ ਸਮੂਹ ਮੁਲਾਜਮ ਜਥੇਬੰਦੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਜਾਵੇ ਅਤੇ ਮੁਲਾਜਮਾਂ 'ਤੇ ਹੋਏ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਜਾਂਦੀ ਹੈ। ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਰਹਿੰਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਜਿਵੇਂ ਕਿ ਸਰਕਾਰ ਵੱਲੋਂ ਬਿਜਲੀ ਮਹਿਕਮੇ ਵੱਲੋਂ ਰੱਖੀ 1 ਕਿਲੋਵਾਟ ਦੀ ਸ਼ਰਤ ਨੂੰ ਖਤਮ ਕਰਕੇ ਸਮੂਹ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇ। ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਸਾਥੀਆਂ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸਾਹਮਣੇ ਧਰਨੇ ਵਿੱਚ ਸ਼ਮੂਲਿਅਤ ਕਰਨ ਦਾ ਸੱਦਾ ਦਿੱਤਾ ਅਤੇ ਸਮੂਹ ਪਰਿਵਾਰਾਂ ਨੇ ਧਰਨੇ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਪਤੀ ਵੱਲੋਂ ਪਤਨੀ ਦਾ ਕਤਲ, ਖ਼ੁਦ ਫੋਨ ਕਰਕੇ ਸਾਲੇ ਨੂੰ ਦਿੱਤੀ ਕਤਲ ਦੀ ਜਾਣਕਾਰੀ
ਰਮੇਸ਼ ਚੰਦ ਸਕੱਤਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਚਾਨਣਾ ਪਾਉਂਦੇ ਹੋਏ ਕਿਹਾ ਕਿ ਸੰਘਰਸ਼ਸ਼ੀਲ ਹੋ ਕੇ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਮੀਟਿੰਗ ਵਿੱਚ ਉਂਕਾਰ ਸਿੰਘ, ਸ਼ਿੰਗਾਰਾ ਸਿੰਘ ਹੱਲੂਵਾਲੀਆ, ਮਨਦੀਪ ਸਿੰਘ ਜੰਡੋਰ, ਜਰਨੈਲ ਸਿੰਘ ਕੁਲਾਰ, ਵਿਪਨ ਕੁਮਾਰ, ਜਰਨੈਲ ਸਿੰਘ ਮਾਸਟਰ, ਅਮਰਦੀਪ ਸਿੰਘ ਬਾਠ, ਬੀਬੀ ਬਲਵੀਰ ਕੌਰ, ਕੈਲਾਸ਼ ਰਾਣੀ, ਜਸਬੀਰ ਕੌਰ ਮਾਹਿਲਪੁਰ, ਗਿਆਨ ਸਿੰਘ ਜੇ. ਈ, ਮਨੀਸ਼ ਵਨੋਟ ਗੜ੍ਹਸ਼ੰਕਰ ਆਦਿ ਸ਼ਾਮਲ ਹੋਏ। ਅੰਤ ਵਿੱਚ ਅਵਤਾਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਆਏ ਸਾਥੀਆਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਮਜੀਠੀਆ ਦਾ ਵੱਡਾ ਬਿਆਨ, ਕਿਸਾਨਾਂ ਦੀ ਆੜ ’ਚ ਕਾਂਗਰਸ ਦੇ ਸ਼ਰਾਰਤੀ ਅਨਸਰ ਵਿਗਾੜ ਰਹੇ ਨੇ ਪੰਜਾਬ ਦਾ ਮਾਹੌਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।