6 ਨਸ਼ਾ ਸਮੱਗਲਰਾਂ ਵੱਲੋਂ ਨਸ਼ੇ ਦੇ ਧੰਦੇ ਨਾਲ ਬਣਾਈ 1.77 ਕਰੋੜ ਰੁਪਏ ਦੀ ਪ੍ਰਾਪਰਟੀ ਫ੍ਰੀਜ਼

09/06/2023 1:55:26 PM

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾ ਸਿਰਫ਼ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਵੱਲੋਂ ਨਸ਼ੇ ਦੇ ਧੰਦੇ ਨਾਲ ਬਣਾਈ ਵੱਧ ਜਾਇਦਾਦ ਨੂੰ ਫ੍ਰੀਜ਼ ਕਰਵਾਉਣ ਦੀ ਮੁਹਿੰਮ ਤਹਿਤ 6 ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਰੋੜਰੁਪਏ ਦੀ ਪ੍ਰਾਪਰਟੀ ਨੂੰ ਫ੍ਰੀਜ਼ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਜ਼ਿਲਾ ਪੁਲਸ ਵੱਲੋਂ ਐੱਸ. ਪੀ. (ਜਾਂਚ) ਡਾ. ਮੁਕੇਸ਼ ਕੁਮਾਰ ਸ਼ਰਮਾ ਅਤੇ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਕ੍ਰਿਮੀਨਲ ਇੰਟੈਲੀਜੈਂਸ ਲਖਵੀਰ ਸਿੰਘ ਦੀ ਅਗਵਾਈ ਹੇਠ ਸਾਲ 2023 ਦੌਰਾਨ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਉਨ੍ਹਾਂ ਵੱਲੋਂ ਨਸ਼ੇ ਦੇ ਧੰਦੇ ਨਾਲ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਂ ’ਤੇ ਬਣਾਈ ਗਈ ਪ੍ਰਾਪਰਟੀ ਤਸਦੀਕ ਕਰਵਾ ਕੇ ਐੱਨ. ਡੀ. ਪੀ. ਐੱਸ. ਦੀ ਧਾਰਾ 68-ਐੱਫ਼ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ, ਨਵੀਂ ਦਿੱਲੀ ਨੂੰ ਭੇਜ ਕੇ ਕੁੱਲ 1,76,92,347 ਰੁਪਏ ਦੀ ਪ੍ਰਾਪਰਟੀ ਫ੍ਰੀਜ਼ ਕਰਵਾਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆ ਰਹੇ ਬਿਜਲੀ ਦੇ ਜ਼ੀਰੋ ਬਿੱਲਾਂ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ

ਇਸੇ ਤਰ੍ਹਾਂ ਜ਼ਿਲ੍ਹਾ ਪੁਲਸ ਵੱਲੋਂ 79 ਨਸ਼ਾ ਸਮੱਗਲਰਾਂ ਖ਼ਿਲਾਫ਼ ਇਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਹੁਣ ਤਕ ਕੁੱਲ 18.48 ਕਰੋੜ ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਫ੍ਰੀਜ਼ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐੱਨ. ਡੀ. ਪੀ. ਐੱਸ. ਤਹਿਤ 258 ਮਾਮਲੇ ਦਰਜ ਕਰਕੇ 313 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.284 ਕਿਲੋਗ੍ਰਾਮ ਹੈਰੋਇਨ, 47.870 ਕਿਲੋਗ੍ਰਾਮ ਅਫ਼ੀਮ, 349.950 ਕਿਲੋਗ੍ਰਾਮ ਡੋਡੇ, 350 ਗ੍ਰਾਮ ਚਰਸ, 100 ਗ੍ਰਾਮ ਪਾਊਡਰ, 189 ਟੀਕੇ, 15,423 ਟੀਕੇ ਅਤੇ ਗੋਲ਼ੀਆਂ, 12.24 ਲੱਖ ਤੋਂ ਵੱਧ ਡਰੱਗ ਮਨੀ, 9 ਪਿਸਟਲ, 272 ਜ਼ਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨਸ਼ਾ ਸਮੱਗਲਰਾਂ ਖ਼ਿਲਾਫ਼ ਲੋਕਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਹੈਲਪਲਾਈਨ ਨੰਬਰ 99883-03232 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ 7 ਸਾਲਾ ਬੱਚੇ ਨੂੰ 100 ਮੀਟਰ ਤੱਕ ਘੜੀਸਦੀ ਲੈ ਗਈ 'ਥਾਰ', ਪਿਓ ਸਾਹਮਣੇ ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri