ਅੱਜ ਤੋਂ ਸਾਉਣ ਮਹੀਨੇ ਦੀ ਹੋਈ ਸ਼ੁਰੂਆਤ, ਮੰਦਿਰਾਂ ''ਚ ਭਗਵਾਨ ਸ਼ਿਵ ਦੇ ਲੱਗੇ ਜੈਕਾਰੇ, ਸ਼ਰਧਾਲੂਆਂ ਦੀ ਉਮੜੀ ਭੀੜ
Monday, Jul 22, 2024 - 04:12 PM (IST)
ਜਲੰਧਰ (ਬਿਊਰੋ)- ਭਗਵਾਨ ਸ਼ਿਵ ਦਾ ਸਭ ਤੋਂ ਪਸੰਦੀਦਾ ਮਹੀਨਾ ਸਾਉਣ ਅੱਜ ਤੋਂ ਯਾਨੀ 22 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ। ਸਾਉਣ ਮਹੀਨੇ ਦੇ ਪਹਿਲੇ ਦਿਨ ਜਲੰਧਰ ਦੇ ਵੱਖ-ਵੱਖ ਮੰਦਿਰਾਂ 'ਚ ਸ਼ਰਧਾਲੂਆਂ ਦੀ ਭੀੜ ਵੇਖਣ ਨੂੰ ਮਿਲੀ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੰਦਿਰਾਂ ਵਿੱਚ ਪਹੁੰਚ ਕੇ ਸ਼ਿਵਲਿੰਗ ਦੇ ਜਲਾਭਿਸ਼ੇਕ ਕੀਤੇ ਅਤੇ ਪੂਜਾ ਅਰਚਨਾ ਕੀਤੀ।
ਜਲੰਧਰ ਸ਼ਹਿਰ ਦੇ ਪ੍ਰਸਿੱਧ ਮੰਦਿਰ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ। ਮੰਦਿਰਾਂ 'ਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ। ਸਾਉਣ ਦੇ ਪਹਿਲੇ ਸੋਮਵਾਰ ਨੂੰ ਪ੍ਰਮਾਤਮਾ ਦੀ ਕਿਰਪਾ ਨਾਲ ਸਵੇਰੇ ਅੰਮ੍ਰਿਤ ਦੀ ਵਰਖਾ ਹੋਈ। ਸਾਉਣ ਮਹੀਨੇ ਦੇ ਸੋਮਵਾਰ ਨੂੰ ਸ਼ਿਵ ਦੀ ਪੂਜਾ ਦੇ ਨਾਲ-ਨਾਲ ਨਾਗ ਦੇਵਤਾ, ਭਗਵਾਨ ਸਿੱਧੀ ਵਿਨਾਇਕ, ਨੰਦੀ ਜੀ ਅਤੇ ਭਗਵਾਨ ਵਿਸ਼ਨੂੰ ਦੀ ਵੀ ਪੂਜਾ ਕੀਤੀ ਗਈ।
ਇਹ ਵੀ ਪੜ੍ਹੋ- ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਸਵੇਰੇ ਚਾਰ ਵਜੇ ਤੋਂ ਭਗਵਾਨ ਸ਼ੰਕਰ ਦੇ ਜਲਾਭਿਸ਼ੇਕ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ, ਜੋ ਦੁਪਹਿਰ ਤੱਕ ਜਾਰੀ ਰਿਹਾ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਿਰਾਂ ਵਿਚ ਪਹੁੰਚ ਕੇ ਭੋਲੇਨਾਥ ਨੂੰ ਬੇਲ ਦੇ ਪੱਤੇ, ਗੰਗਾ ਜਲ, ਦੁੱਧ, ਦਹੀਂ ਅਤੇ ਸ਼ਹਿਦ ਆਦਿ ਚੜ੍ਹਾ ਕੇ ਭਗਵਾਨ ਸ਼ਿਵ ਦਾ ਜਲਾਅਭਿਸ਼ੇਕ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।