ਭਗੌੜਾ ਕਰਾਰ ਮੁਲਜ਼ਮ ਆਇਆ ਟਾਂਡਾ ਪੁਲਸ ਅੜਿੱਕੇ

07/11/2022 5:23:22 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸਪੈਸ਼ਲ ਬ੍ਰਾਂਚ ਦੀ ਟੀਮ ਦੀ ਮਦਦ ਨਾਲ ਟਾਂਡਾ ਪੁਲਸ ਨੇ ਭਗੌੜਾ ਕਰਾਰ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣੇਦਾਰ ਸੁਰਿੰਦਰ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਤਰਲੋਚਨ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੰਮਦ ਰਫੀ ਪੁੱਤਰ ਮੁਰਾਦ ਅਲੀ ਵਾਸੀ ਗੰਭੋਵਾਲ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੀ ਪੁਲਸ ਕਰੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ, ਅਦਾਲਤ ਨੇ ਦਿੱਤਾ 7 ਦਿਨ ਦਾ ਰਿਮਾਂਡ

ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ 4 ਮਾਰਚ 2019 ਵਿਚ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਹੋਇਆ ਸੀ ਅਤੇ ਉਸ ਨੂੰ ਦਸੂਹਾ ਅਦਾਲਤ ਦੀ ਮਾਣਯੋਗ ਜੱਜ ਬਲਜਿੰਦਰ ਕੌਰ ਨੇ 6 ਜੁਲਾਈ ਨੂੰ ਭਗੌੜਾ ਕਰਾਰ ਦਿੱਤਾ ਸੀ। ਭਗੌੜੇ ਮੁਲਜ਼ਮ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News