ਮੇਹਟੀਆਣਾ ਪੁਲਸ ਵੱਲੋਂ ਭਗੌੜਾ ਦੋਸ਼ੀ ਵਿਅਕਤੀ ਗ੍ਰਿਫ਼ਤਾਰ

12/11/2023 5:59:17 PM

ਮੇਹਟੀਆਣਾ (ਸੰਜੀਵ)- ਜ਼ਿਲ੍ਹਾ ਪੁਲਸ ਮੁਖੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਥਾਣਾ ਮੇਹਟੀਆਣਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਜਗਜੀਤ ਸਿੰਘ ਦੀ ਦੇਖ ਰੇਖ ਹੇਠ ਬਣਾਈ ਪੁਲਸ ਟੀਮ ਨੇ ਇਕ ਮੁਕਦਮੇ ਵਿੱਚ ਨਾਮਜ਼ਦ ਦੋਸ਼ੀ ਅਸ਼ਰਾਫ ਅਲੀ ਪੁੱਤਰ ਅਬਦੁਲ ਗਫੂਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। 

ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 180 ਮਿਤੀ 30 ਦਸੰਬਰ 2021 ਨੂੰ ਜੇਰੇ ਧਾਰਾ 363,366 ਏ ਤਹਿਤ ਥਾਣਾ ਮੇਹਟੀਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਜੋਕਿ ਇਕ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਭਜਾ ਕੇ ਲੈ ਗਿਆ ਸੀ। 

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News