ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
Thursday, Jul 30, 2026 - 03:31 PM (IST)
ਜਲੰਧਰ (ਮਹੇਸ਼)- ਕਮਿਸ਼ਨਰੇਟ ਪੁਲਸ ਦੇ ਪੀ. ਓ. ਸਟਾਫ਼ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਜੇ ਕੁਮਾਰ ਪੁੱਤਰ ਦੌਲਤ ਰਾਮ, ਵਾਸੀ ਮਕਾਨ ਨੰ. 246, ਕੱਚਾ ਕੋਟ, ਬਸਤੀ ਬਾਵਾ ਖੇਲ, ਜਲੰਧਰ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਥਾਣਾ ਡਿਵੀਜ਼ਨ ਨੰ. 1 ਵਿਚ 21 ਮਾਰਚ 2024 ਨੂੰ ਧਾਰਾ 457, 380, 411, 34 ਆਈ. ਪੀ. ਸੀ. ਤਹਿਤ ਐੱਫ਼. ਆਈ. ਆਰ. ਨੰਬਰ 44 ਦਰਜ ਕੀਤੀ ਗਈ ਸੀ ਅਤੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 2 ਅਗਸਤ 2025 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰ. 8 ਵਿਚ ਵੀ 17 ਅਪ੍ਰੈਲ 2022 ਨੂੰ ਧਾਰਾ 380, 511 ਅਤੇ 34 ਆਈ. ਪੀ. ਸੀ. ਤਹਿਤ ਐੱਫ਼. ਆਈ. ਆਰ. ਨੰਬਰ 114 ਦਰਜ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕੀਤੇ ਗਏ ਮੁਲਜ਼ਮ ਨੂੰ ਸਬੰਧਤ ਪੁਲਸ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
