ਚੋਰੀ ਦੇ ਕੇਸ ’ਚ ਭਗੌੜਾ ਪੁਲਸ ਵੱਲੋਂ ਗ੍ਰਿਫ਼ਤਾਰ

Thursday, Sep 19, 2024 - 06:02 PM (IST)

ਚੋਰੀ ਦੇ ਕੇਸ ’ਚ ਭਗੌੜਾ ਪੁਲਸ ਵੱਲੋਂ ਗ੍ਰਿਫ਼ਤਾਰ

ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਚੋਰੀ ਦੇ ਇਕ ਕੇਸ ਵਿਚ ਭਗੌੜਾ ਕਰਾਰ ਦਿੱਤੇ ਗਏ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਰਾਜਕੁਮਾਰ ਨੇ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਵਿਚ ਚੋਰੀ ਦੇ ਕੇਸ ’ਚ ਨਾਮਜ਼ਦ ਅਭਿਸ਼ੇਕ ਸਿੰਘ 16 ਮਾਰਚ 23 ਤੋਂ ਅਦਾਲਤ ਦੇ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕਥਿਤ ਆਰੋਪੀ ਪਿੰਡ ਜਾਫਰਪੁਰ ਦਾ ਰਹਿਣ ਵਾਲਾ ਹੈ। ਉਸ ਨੂੰ ਫੜਨੇ ਲਈ ਪੁਲਸ ਦੇ ਵੱਲੋਂ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਸੀ। ਅੱਜ ਪੁਲਸ ਨੇ ਉਸ ਨੂੰ ਰਾਹੋ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਚ. ਓ. ਸਿਟੀ ਮਹਿੰਦਰ ਸਿੰਘ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ, UK ’ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ 'ਤੇ ਛਾਏ ਸੰਕਟ ਦੇ ਬੱਦਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News