ਕੈਨੇਡਾ ਭੇਜਣ ਦੇ ਨਾਂ ’ਤੇ 5 ਲੱਖ ਦੀ ਠੱਗੀ ਮਾਰਨ ਵਾਲਾ ਭਗੌੜਾ ਗ੍ਰਿਫ਼ਤਾਰ
Monday, Aug 14, 2023 - 05:08 PM (IST)

ਰਾਹੋਂ (ਪ੍ਰਭਾਕਰ)- ਕੈਨੇਡਾ ਭੇਜਣ ਦੇ ਨਾਂ ’ਤੇ 5 ਲੱਖ ਦੀ ਠੱਗੀ ਮਾਰਨ ਵਾਲੇ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰਾਹੋਂ ਦੇ ਇੰਸਪੈਕਟਰ ਪੰਕਜ ਸ਼ਰਮਾ ਨੇ ਦੱਸਿਆ ਕਿ ਮੁਹੱਲਾ ਰਾਜਪੂਤ ਰਾਹੋਂ ਦੇ ਰਹਿਣ ਵਾਲੇ ਰਾਜਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਨਰਿੰਦਰ ਪਾਲ ਨੇ ਸਤਨਾਮ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰੀ ਸੀ।
ਉਸ ਖ਼ਿਲਾਫ਼ ਥਾਣਾ ਰਾਹੋਂ ਵਿਚ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਨਵਾਂਸ਼ਹਿਰ ਦੀ ਅਦਾਲਤ ਵੱਲੋਂ 8 ਜੁਲਾਈ 2022 ਨੂੰ ਰਜਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਨਰਿੰਦਰ ਪਾਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਅੱਜ ਏ. ਐੱਸ. ਆਈ. ਕੁਲਦੀਪ ਰਾਜ ਅਤੇ ਹੈੱਡ ਕਾਂਸਟੇਬਲ ਜਰਨੈਲ ਸਿੰਘ ਦੀ ਪੁਲਸ ਪਾਰਟੀ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਉਸ ਨੂੰ ਲੁਧਿਆਣਾ ਜੇਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- 60 ਫੁੱਟ ਡੂੰਘੇ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ ਸੁਰੇਸ਼ ਯਾਦਵ, ਨਹੀਂ ਬਚਾਈ ਜਾ ਸਕੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ