ਵਿਦੇਸ਼ ਭੇਜਣ ਦੇ ਬਹਾਨੇ ਠੱਗੀ ਮਾਰਨ ਵਾਲਾ ਭਗੌੜਾ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ

Wednesday, Jul 10, 2024 - 12:28 PM (IST)

ਵਿਦੇਸ਼ ਭੇਜਣ ਦੇ ਬਹਾਨੇ ਠੱਗੀ ਮਾਰਨ ਵਾਲਾ ਭਗੌੜਾ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਬਹਾਨੇ ਠੱਗੀ ਮਾਰਨ ਵਾਲੇ ਭਗੌੜੇ ਫਰਜ਼ੀ ਟ੍ਰੈਵਲ ਏਜੰਟ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਐੱਚ. ਓ. ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਵਿਜੈ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਪਿੰਡ ਲੰਗੜੋਆ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਪਸ਼ੂ ਹਸਪਤਾਲ ’ਚ ਪਰਮਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਗੜ੍ਹਸ਼ੰਕਰ ਨੂੰ ਮਿਲਿਆ ਸੀ, ਜਿਸ ਨੇ ਉਸ ਨੂੰ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿਚ ਲੈ ਕੇ ਠੱਗੀ ਕੀਤੀ। ਉਕਤ ਸ਼ਿਕਾਇਤ ਦੇ ਆਧਾਰ ’ਤੇ ਉਕਤ ਪਰਮਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ’ਚ ਧਾਰਾ 406,420 ਦਾ ਪਰਚਾ ਦਰਜ ਕੀਤਾ ਗਿਆ ਸੀ, ਜਿਸ ’ਚ ਉਕਤ ਦੋਸ਼ੀ ਭਗੌੜਾ ਸੀ। ਨਵਾਂਸ਼ਹਿਰ ਦੇ ਥਾਣਾ ਸਿਟੀ ਦੀ ਪੁਲਸ ਨੇ ਉਕਤ ਭਗੌੜੇ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਲਗਾਤਾਰ ਜਾਰੀ, 11 ਵਜੇ ਤੱਕ 23.4 ਫ਼ੀਸਦੀ ਹੋਈ ਵੋਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News