ਦੀ ਕਲਾਸ ਫੋਰ ਯੂਨੀਅਨ ਨੇ ਫੂਕਿਅਾ ਮੁੱਖ ਮੰਤਰੀ ਦਾ ਪੁਤਲਾ

12/14/2018 4:18:58 AM

ਕਪੂਰਥਲਾ,   (ਜ. ਬ.)-   ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਕਪੂਰਥਲਾ ਵੱਲੋਂ ਵਿਸ਼ਾਲ ਰੋਸ ਰੈਲੀ ਦਫਤਰ ਦੇ ਜ਼ਿਲਾ ਹੈੱਡ ਕੁਆਰਟਰ ਤੋਂ ਸ਼ੁਰੂ ਕਰ ਕੇ ਜ਼ਿਲਾ ਖਜ਼ਾਨਾ ਦਫਤਰ ਤਕ ਕੱਢੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ  ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਰੈਲੀ ਦੀ ਪ੍ਰਧਾਨਗੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਉੱਗੀ ਨੇ ਕੀਤੀ। 
ਰੈਲੀ ਨੂੰ ਸੰਬੋਧਨ ਕਰਦਿਅਾਂ ਜਨਰਲ ਸਕੱਤਰ ਵਿਨੋਦ ਕੁਮਾਰ ਬਾਵਾ ਤੇ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਨੇ ਦੱਸਿਆ ਕਿ ਕੈਪਟਨ ਸਰਕਾਰ ਪੰਜਾਬ ਦੇ ਕਰਮਚਾਰੀਆਂ ਤੇ ਪੈਨਸ਼ਰਾਂ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਕੀਤੇ ਵਾਅਦਿਆਂ ਤੋਂ ਮੁਕਰ ਗਈ  ਹੈ ਤੇ ਗੱਲਬਾਤ ਦੇ ਸਾਰੇ ਰਸਤੇ ਬੰਦੇ ਕਰ ਦਿੱਤੇ ਗਏ। ਜਿਸ ਕਾਰਨ ਕਰਮਚਾਰੀਆਂ ਨੂੰ ਤਿੱਖੇ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ  ਕਿ ਜੇਕਰ ਉਨ੍ਹਾਂ ਦੀਅਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਇਸ ਸੰਘਰਸ਼  ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਨਰਿੰਦਰ ਸ਼ੀਤਲ, ਮੀਤ ਪ੍ਰਧਾਨ ਪ੍ਰੇਮ ਲਾਲ, ਮਹਿੰਦਰ ਸਿੰਘ, ਹਰਮੇਲ ਸਿੰਘ ਢਿੱਲੋਂ, ਅਰਜੁਨ, ਸਰਵਨ ਸਿੰਘ, ਮੇਜਰ ਸਿੰਘ, ਲਵਪ੍ਰੀਤ ਸਿੰਘ, ਵਿਨੋਦ ਕੁਮਾਰ, ਤਰਸੇਮ ਸਿੰਘ ਸਹੋਤਾ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਹਨ ਮੰਗਾਂ
* ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ। 
* ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨਾ। 
* ਡੀ. ਏ. ਦੀਅਾਂ ਬਕਾਇਆ ਪਈਆਂ ਕਿਸ਼ਤਾਂ ਨੂੰ ਜਾਰੀ ਕਰਨਾ। 
* ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ। 
* 10ਵੀਂ ਪਾਸ ਦਰਜਾ 4 ਕਰਮਚਾਰੀਆਂ ਨੂੰ ਤਰੱਕੀ ਦੇ ਕੇ ਦਰਜਾ 3 ’ਚ ਬਿਨਾਂ ਸ਼ਰਤ ਪ੍ਰਮੋਟ ਕਰਨਾ। 
 


Related News