ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ, DC ਕੋਮਲ ਮਿੱਤਲ ਨੇ ਲਿਆ ਜਾਇਜ਼ਾ

08/13/2023 12:36:19 PM

ਹੁਸ਼ਿਆਰਪੁਰ (ਘੁੰਮਣ)-ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਨੀਵਾਰ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜਿੱਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਆਈ. ਪੀ. ਐੱਸ. ਆਕਰਸ਼ੀ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਸ, ਜ਼ਿਲ੍ਹਾ ਮਹਿਲਾ ਪੁਲਸ, ਪੀ. ਆਰ. ਟੀ. ਸੀ. ਜਹਾਨਖੇਲਾਂ, ਪੀ. ਆਰ. ਟੀ. ਸੀ. ਜਹਾਨਖੇਲਾਂ ਮਹਿਲਾ ਪੁਲਸ, ਪੰਜਾਬ ਹੋਮਗਾਰਡਜ਼, 12 ਪੰਜਾਬ ਬਟਾਲੀਅਨ ਐੱਨ. ਸੀ. ਸੀ., ਸਕਾਊਟਸ, ਗਰਲਜ਼ ਗਾਈਡਜ਼ ਅਤੇ ਪੀ. ਆਰ. ਟੀ. ਸੀ. ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ।

ਇਹ ਵੀ ਪੜ੍ਹੋ-ਆਜ਼ਾਦੀ ਦਿਹਾੜੇ 'ਤੇ ਤੀਜੀ ਅੱਖ ਨਾਲ ਰਹੇਗੀ ਜਲੰਧਰ ਸ਼ਹਿਰ ’ਤੇ ਨਜ਼ਰ, ਅਧਿਕਾਰੀਆਂ ਨੂੰ ਮਿਲੇ ਇਹ ਸਖ਼ਤ ਹੁਕਮ

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ. ਟੀ. ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਉਪਰੰਤ ਪੁਲਸ ਲਾਈਨ ਗਰਾਊਂਡ ਵਿਚ ਹੀ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਿਕ ਕਾਰਜਾਂ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਤ ਕਰਨਗੇ।

ਕੋਮਲ ਮਿੱਤਲ ਨੇ ਜ਼ਿਲਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਆਈ.ਏ.ਐੱਸ. ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐੱਸ.ਪੀ. (ਹੈੱਡਕੁਆਰਟਰ) ਮਨਜੀਤ ਕੌਰ, ਐੱਸ.ਪੀ. (ਡੀ) ਸਰਬਜੀਤ ਸਿੰਘ ਬਾਹੀਆ, ਐੱਸ.ਡੀ.ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ-ਜਲੰਧਰ ਤੋਂ ਵੱਡੀ ਖ਼ਬਰ, ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੀ ਉਸਾਰੀ ਮੌਕੇ 60 ਫੁੱਟ ਡੂੰਘੇ ਬੋਰ ’ਚ ਡਿੱਗਿਆ ਇੰਜੀਨੀਅਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri