ਫਰਨੀਚਰ ਦੀ ਦੁਕਾਨ ''ਤੇ ਚੋਰਾਂ ਨੇ ਬੋਲਿਆ ਧਾਵਾ, ਘਟਨਾ ਕੈਮਰੇ ''ਚ ਕੈਦ

Thursday, Aug 29, 2024 - 04:58 PM (IST)

ਜਲੰਧਰ (ਸੋਨੂੰ)- ਥਾਣਾ ਡਿਵੀਜ਼ਨ ਨੰਬਰ 3 ਅਧੀਨ ਪੈਂਦੇ ਪ੍ਰਤਾਪ ਬਾਗ ਨੇੜੇ ਸਥਿਤ ਗੋਲਡਨ ਫਰਨੀਚਰ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਨੇ ਚੋਰੀ ਦੀ ਕੋਸ਼ਿਸ਼ ਕੀਤੀ।ਹਾਲਾਂਕਿ ਚੋਰ ਕਿੰਨਾ ਸਾਮਾਨ ਲੈ ਗਏ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।
ਦੁਕਾਨ ਦੇ ਮਾਲਕ ਰਾਮ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਏ ਤਾਂ ਵੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਚੋਰ ਕਿੰਨਾ ਸਾਮਾਨ ਲੈ ਗਏ ਹਨ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚੋਰ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਏ ਹਨ।  ਦੁਕਾਨਦਾਰ ਨੇ ਦੱਸਿਆ ਕਿ ਦੋ ਵਿਅਕਤੀ ਸੀ. ਸੀ. ਟੀ. ਵੀ. 'ਚ ਕੈਦ ਹੋ ਗਏ ਹਨ, ਜਿਨ੍ਹਾਂ ਦੇ ਚਿਹਰੇ ਕੈਮਰੇ 'ਚ ਸਾਫ਼ ਨਜ਼ਰ ਆ ਰਹੇ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News