ਜਲੰਧਰ : ਗਾਂਧੀ ਕੈਂਪ 'ਚ ਵਿਅਕਤੀ ਨੇ ਕੀਤੀ ਖੁਦਕੁਸ਼ੀ

08/10/2018 8:45:22 PM

ਜਲੰਧਰ— ਗਾਂਧੀ ਕੈਂਪ ਇਲਾਕੇ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਥਾਣਾ-2 ਦੇ ਇੰਚਾਰਜ ਮਨਮੋਹਨ ਸਿੰਘ ਤੋਂ ਪ੍ਰ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਗਾਂਧੀ ਕੈਂਪ ਇਲਾਕੇ ਦੇ ਕੌਂਸਲਰ ਨੇ ਫੋਨ 'ਤੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਦਿੱਤੀ। ਇਸ ਉਪਰੰਤ ਥਾਣਾ ਇੰਚਾਰਜ ਨੇ ਮੌਕੇ 'ਤੇ ਪਹੁੰਚ ਕੇ ਪੱਖੇ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਵਿਅਕਤੀ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ।

ਪਵਨ ਵਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।