ਗਾਂਧੀ ਜਯੰਤੀ ''ਤੇ 45 ਦਿਨਾਂ ਲਈ ਸ਼ੁਰੂ ਹੋਈ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕਤਾ ਮੁਹਿੰਮ

10/02/2021 3:53:42 PM

ਭੁਲੱਥ (ਰਜਿੰਦਰ)- ਗਾਂਧੀ ਜਯੰਤੀ 'ਤੇ ਸਬ ਡਿਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਿਟੀ ਭੁਲੱਥ ਵੱਲੋਂ ਅੱਜ ਭੁਲੱਥ ਸ਼ਹਿਰ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੀ ਅਗਵਾਈ ਸਬ ਡਿਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਭੁਲੱਥ ਦੇ ਚੇਅਰਮੈਨ ਅਤੇ ਸਬ ਡਿਵੀਜ਼ਨ ਜੁਡੀਸ਼ੀਅਲ ਕੋਰਟ ਦੇ ਜੱਜ ਡਾ. ਸੁਸ਼ੀਲ ਬੋਧ ਨੇ ਕੀਤੀ। ਭੁਲੱਥ ਕੋਰਟ ਤੋਂ ਸ਼ੁਰੂ ਹੋਈ ਇਹ ਜਾਗਰੂਕਤਾ ਰੈਲੀ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਈ। ਜਿੱਥੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਆਯੋਜਿਤ ਕੀਤੇ ਗਏ ਸੈਮੀਨਾਰ ਦੌਰਾਨ ਡਾ. ਸੁਸ਼ੀਲ ਬੋਧ ਨੇ ਆਖਿਆ ਕਿ 45 ਦਿਨਾਂ ਤੱਕ ਅਸੀਂ ਸਬ ਡਿਵੀਜ਼ਨ ਭੁਲੱਥ ਦੇ ਹਰੇਕ ਪਿੰਡ ਤੇ ਕਸਬੇ ਵਿਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਾਂਗੇ। 

ਇਹ ਵੀ ਪੜ੍ਹੋ : ਕੇਂਦਰ ਵੱਲੋਂ ਝੋਨੇ ਦੀ ਖ਼ਰੀਦ ਦੀ ਮਿਤੀ ਅੱਗੇ ਪਾਉਣਾ ਪੰਜਾਬ ਨਾਲ ਧੱਕਾ : ਜਾਖੜ

PunjabKesari
ਇਸ ਮੌਕੇ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ। ਇਸ ਦੌਰਾਨ ਰਾਸ਼ਟਰੀ ਸਵੱਛਤਾ ਮੁਹਿੰਮ ਵਿਚ ਹਿੱਸਾ ਪਾਉਣ ਵਾਲੇ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਨਸੀਹਤ, ਕਿਹਾ-ਪਹਿਲਾਂ ਦਿੱਲੀ ਦੀ ਕਰੋ ਚਿੰਤਾ


shivani attri

Content Editor

Related News