ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ

Thursday, Mar 05, 2026 - 11:08 AM (IST)

ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ

ਜਲੰਧਰ (ਮਹੇਸ਼)–ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦੀਆਂ 4 ਐਕਟਿਵਾ (2 ਨੰਬਰੀ ਅਤੇ 2 ਬਿਨਾਂ ਨੰਬਰੀ) ਬਰਾਮਦ ਕੀਤੀਆਂ ਗਈਆਂ ਹਨ, ਜੋਕਿ ਉਨ੍ਹਾਂ ਨੇ ਕਪੂਰਥਲਾ ਰੋਡ ’ਤੇ ਸਥਿਤ ਜੰਮੂ ਹਸਪਤਾਲ ਦੇ ਬਾਹਰੋਂ ਚੋਰੀ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਅੱਗੇ ਵੇਚਣ ਲਈ ਗਾਹਕਾਂ ਦੀ ਭਾਲ ਕਰ ਰਹੇ ਸਨ।

ਥਾਣਾ ਰਾਮਾ ਮੰਡੀ ਦੇ ਮੁਖੀ ਇੰਸ. ਜਸਪਾਲ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਸੁਰਜੀਤ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਪਹਿਲਾਂ 2 ਮੁਲਜ਼ਮਾਂ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਕੁਲਦੀਪ ਸਿੰਘ ਨਿਵਾਸੀ ਨਜ਼ਦੀਕ ਲੰਬੂ ਬਾਬੇ ਦੀ ਥਾਂ ਏਕਤਾ ਨਗਰ ਚੁਗਿੱਟੀ ਜਲੰਧਰ ਅਤੇ ਕਰਣ ਗਿੱਲ ਉਰਫ਼ ਕਰਨ ਪੁੱਤਰ ਸ਼ਾਮ ਲਾਲ ਨਿਵਾਸੀ ਈ. ਐੱਫ਼. 228 ਬ੍ਰਹਮ ਨਗਰ ਮੰਡੀ ਫੈਂਟਨਗੰਜ ਥਾਣਾ ਨੰਬਰ 3 ਜਲੰਧਰ ਨੂੰ ਸੂਰਿਆ ਐਨਕਲੇਵ ਅੰਡਰਬ੍ਰਿਜ ਤੋਂ ਕਾਬੂ ਕੀਤਾ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਦੋਵੇਂ ਬਿਨਾਂ ਨੰਬਰੀ ਐਕਟਿਵਾ ’ਤੇ ਆ ਰਹੇ ਸਨ। ਪੁਲਸ ਪਾਰਟੀ ਨੂੰ ਵੇਖ ਕੇ ਉਨ੍ਹਾਂ ਨੇ ਰਸਤਾ ਬਦਲ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛਗਿੱਛ ਵਿਚ ਉਨ੍ਹਾਂ ਨੇ ਆਪਣੇ ਗਿਰੋਹ ਦੇ ਨਾਲ ਜੁੜੇ 5 ਹੋਰ ਲੋਕਾਂ ਦੇ ਨਾਂ ਦੱਸੇ, ਜਿਨ੍ਹਾਂ ਨੂੰ ਪੁਲਸ ਨੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਮੋਹਿਤ ਪੁੱਤਰ ਸੋਮਨਾਥ ਸਾਰੇ ਨਿਵਾਸੀ ਏਕਤਾ ਨਗਰ ਚੌਗਿੱਟੀ ਜਲੰਧਰ ਦੇ ਰੂਪ ਵਿਚ ਹੋਈ ਹੈ। ਇਨ੍ਹਾਂ ਪੰਜਾਂ ਦੇ ਕਬਜ਼ੇ ਵਿਚੋਂ ਪੁਲਸ ਨੇ ਚੋਰੀ ਦੀਆਂ 3 ਐਕਟਿਵਾ ਬਰਾਮਦ ਕੀਤੀਆਂ ਹਨ।

ਇੰਸ. ਜਸਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਖ਼ਿਲਾਫ਼ ਧਾਰਾ 303(2), 3 (5) ਅਤੇ 192 ਬੀ. ਐੱਨ. ਐੱਸ. ਤਹਿਤ 42 ਨੰਬਰ ਐੱਫ਼. ਆਈ. ਆਰ. ਥਾਣਾ ਰਾਮਾ ਮੰਡੀ ਵਿਚ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦਾ ਪੁਲਸ ਰਿਮਾਂਡ ਖਤਮ ਹੋਣ ਦੇ ਬਾਅਦ ਮਾਣਯੋਗ ਜੱਜ ਸਾਹਿਬ ਦੇ ਹੁਕਮ ’ਤੇ ਉਨ੍ਹਾਂ ਨੂੰ ਸੈਂਟਰਲ ਜੇਲ ਕਪੂਰਥਲਾ ਵਿਚ ਬੰਦ ਕਰਵਾ ਦਿੱਤਾ ਗਿਆ ਹੈ। ਮੁਲਜ਼ਮਾਂ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਕਰਣ ਗਿੱਲ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News