BMS ਫੈਸ਼ਨ ''ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ ਦਾ ਪੁਲਸ ਰਿਮਾਂਡ
Thursday, Jun 25, 2026 - 03:43 PM (IST)
ਜਲੰਧਰ (ਜਤਿੰਦਰ, ਭਾਰਦਵਾਜ)- ਬੀ. ਐੱਮ. ਐੱਸ. ਕਿਸ਼ਨਪੁਰਾ ਚੌਂਕ ਜਲੰਧਰ ਵਿਖੇ ਹੋਈ ਫਾਇਰਿੰਗ ਦੀ ਘਟਨਾ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਚਾਰ ਗੈਂਗਸਟਰਾਂ ਨਿਤਿਸ਼ ਛਾਬੜਾ ਉਰਫ਼ ਲਵ, ਨਵਲ ਭਾਰਦਵਾਜ ਉਰਫ਼ ਬਿੱਲਾ, ਮੁਕੁਲ ਗੋਰੀ ਅਤੇ ਪ੍ਰਿੰਸ ਨੇ ਪੁਲਸ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਬਿੰਨੀ ਗੁੱਜਰ ਵੀ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹੈ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਇਸ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਗੈਂਗਸਟਰ ਬਿੰਨੀ ਗੁੱਜਰ ਨੂੰ ਭਾਰੀ ਸੁਰੱਖਿਆ ਹੇਠ ਮਾਣਯੋਗ ਜੱਜ ਅਰਜੁਨ ਸੰਧੂ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵਿਚ ਪੁਲਸ ਨੇ ਸਰਕਾਰੀ ਵਕੀਲ ਦੀ ਮਦਦ ਨਾਲ ਬਿੰਨੀ ਗੁੱਜਰ ਦਾ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਕਿੱਥੇ ਵੱਡੀ ਵਾਰਦਾਤ ਕਰਨੀ ਸੀ ਅਤੇ ਇਸ ਸਾਜ਼ਿਸ਼ ਵਿਚ ਉਸ ਦੇ ਹੋਰ ਕਿਹੜੇ-ਕਿਹੜੇ ਸਾਥੀ ਸ਼ਾਮਲ ਸਨ। ਰਿਮਾਂਡ ਖ਼ਤਮ ਹੋਣ ’ਤੇ 27 ਜੂਨ ਨੂੰ ਮੁਲਜ਼ਮ ਨੂੰ ਪੁਲਸ ਦੁਬਾਰਾ ਅਦਾਲਤ ਵਿਚ ਪੇਸ਼ ਕਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
