ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਗੜ੍ਹਦੀਵਾਲਾ ਵਿਖੇ ਰੋਸ ਪ੍ਰਦਰਸ਼ਨ

06/14/2021 2:15:24 PM

ਗੜ੍ਹਦੀਵਾਲਾ (ਜਤਿੰਦਰ)- ਗੜ੍ਹਦੀਵਾਲਾ ਵਿਖੇ ਇਲਾਕੇ ਦੇ ਕਿਸਾਨਾਂ ਅਤੇ ਦੁਕਾਨਦਾਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਗੁਰਮੀਤ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਕੇ ਟਾਂਡਾ ਮੋੜ 'ਤੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਕਿਸਾਨੀ ਨਾਲ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ,ਜਿਸ ਨਾਲ ਦੇਸ਼ ਦੀ ਜਨਤਾ ਦਾ ਜਿਉਣਾ ਦੁਰਲੱਭ ਹੋ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ: ਨਸ਼ੀਲਾ ਪਦਾਰਥ ਦੇ ਕੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ ਕੇ ਦਿੱਤੀਆਂ ਇਹ ਧਮਕੀਆਂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਕਾਲੇ ਕਾਨੂੰਨਾਂ ਨਾਲ ਕਿਸਾਨੀ ਨੂੰ ਰੋਲ ਕੇ ਰੱਖ ਦਿੱਤਾ ਅਤੇ ਹੁਣ ਡੀਜ਼ਲ ਦੇ ਭਾਅ ਵਧਾ ਕੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਵੱਡੇ ਪੱਧਰ ਤੇ ਉਲੀਕੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ। 

ਇਹ ਵੀ ਪੜ੍ਹੋ: ਅਹਿਮ ਖ਼ਬਰ: ਹੁਣ ਬਿਨਾਂ ਟੈਸਟ ਦਿੱਤੇ ਵੀ ਬਣਾਇਆ ਜਾ ਸਕੇਗਾ ਡਰਾਈਵਿੰਗ ਲਾਇਸੈਂਸ

ਇਸ ਮੌਕੇ ਜਸਕੀਰਤ ਸਿੰਘ, ਅਮਰਜੀਤ ਸਿੰਘ ਧੁੱਗਾ ,ਡਾ ਮੋਹਨ ਸਿੰਘ ਮੱਲ੍ਹੀ, ਸੁਖਵੀਰ ਸਿੰਘ ਨੰਬਰਦਾਰ, ਸਤਨਾਮ ਸਿੰਘ ਭਾਨਾ, ਲਖਵੀਰ ਸਿੰਘ ਕੇਸ਼ੋਪੁਰ, ਸਰਬਜੀਤ ਸਿੰਘ ,ਬਲਵਿੰਦਰ ਸਿੰਘ ਹਰਦੋਪੱਟੀ, ਕੁਲਵੰਤ ਅੰਬਾਲਾ ਜੱਟਾਂ, ਸਤਪਾਲ ਸਿੰਘ, ਸੰਜੀਵ ਕੁਮਾਰ ਚੋਹਕਾ, ਬਲਕਰਨ ਸਿੰਘ ਚੋਹਕਾ, ਹਰਮਨ ਚੋਹਕਾ, ਦਲਜੀਤ ਸਿੰਘ ਬਾਠ ,ਅਮਰਜੀਤ ਸਿੰਘ ਮਾਹਲ ,ਜਸਵਿੰਦਰ ਸਿੰਘ ਸੋਨੀ, ਬਲਦੀਪ ਪਾਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਦੁਕਾਨਦਾਰ ਹਾਜ਼ਰ ਸਨ।

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News