ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ’ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ

Thursday, Sep 10, 2026 - 07:01 PM (IST)

ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ’ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ

ਗੜ੍ਹਦੀਵਾਲਾ (ਸ. ਹ.)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਵਿਰੋਧ ’ਚ ਗੜ੍ਹਦੀਵਾਲਾ ਸ਼ਹਿਰ ਪੂਰੀ ਤਰ੍ਹਾਂ ਮੁਕੰਮਲ ਬੰਦ ਰਿਹਾ। ਬਾਜ਼ਾਰਾਂ ’ਚ ਦੁਕਾਨਾਂ ਦੇ ਸ਼ਟਰ ਡਾਊਨ ਰਹੇ ਅਤੇ ਵੱਖ-ਵੱਖ ਸਭਾਵਾਂ, ਜਥੇਬੰਦੀਆਂ ਅਤੇ ਨੌਜਵਾਨਾਂ ਨੇ ਇਕੱਠੇ ਹੋ ਕੇ ਘਟਨਾ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ।

ਇਸ ਮੌਕੇ ਵੱਖ-ਵੱਖ ਸਭਾਵਾਂ ਦੇ ਆਗੂਆਂ ਵੱਲੋਂ ਗੜ੍ਹਦੀਵਾਲਾ ਥਾਣੇ ਦੇ ਮੁਖੀ ਐੱਸ. ਐੱਚ. ਓ. ਪਰਮਿੰਦਰ ਸਿੰਘ ਧੂਤ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਦਿਆਂ ਮੂਰਤੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਤੁਰੰਤ ਪਛਾਣ ਕਰ ਕੇ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਅਤੇ ਨੌਜਵਾਨ ਆਗੂ ਜਤਿੰਦਰ ਸਿੰਘ ਸਾਬੀ ਦੀ ਅਗਵਾਈ ਹੇਠ ਸ਼ਹਿਰ ’ਚ ਪੈਦਲ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੇ ਸਨਮਾਨ ਅਤੇ ਵਿਚਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਨਾਕਾਮ ਰਹੇ ਹਨ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ 

ਇਸ ਮੌਕੇ ਉਨ੍ਹਾਂ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੰਦ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ, ਭਗਵਾਨ ਵਾਲਮੀਕਿ ਨੌਜਵਾਨ ਭਾਈਚਾਰੇ ਦੇ ਆਗੂ ਜਤਿੰਦਰ ਕੁਮਾਰ ਸਾਬੀ, ਐਮ ਸੀ ਪੰਕਜ ਸਿੰਧੂ, ਮੀਤ ਪ੍ਰਧਾਨ ਹਰਦਿੰਦਰ ਦੀਪਕ, ਸਕੱਤਰ ਬਲਜੀਤ ਸਿੰਘ, ਪ੍ਰੈੱਸ ਸਕੱਤਰ ਮਹਿੰਦਰ ਕੁਮਾਰ ਮਲਹੋਤਰਾ,ਨੰਬਰਦਾਰ ਧਰਮਿੰਦਰ ਕਲਿਆਣ, ਮੋਹਨ ਧੁੱਗਾ, ਮਲਕੀਤ ਸਿੰਘ, ਬਲਵੀਰ ਸਿੰਘ ਜੌਹਲ, ਪਰਸ਼ੋਤਮ ਸਿੰਘ, ਬਲਵੀਰ ਸਿੰਘ ਵੀਰੂ, ਪਰਮਜੀਤ ਸਿੰਘ, ਕਾਲਾ ਬਾਹਗਾ, ਲਵਲੀ ਗੜ੍ਹਦੀਵਾਲਾ, ਚੰਕੀ ਪ੍ਰਧਾਨ, ਸਾਗਰ ਮੋਗਾ, ਸਚਿਨ ਸਿੰਧੂ, ਸ਼ੈਖ਼ਰ ਮਲਿਕ, ਹੈਪੀ ਮਲਿਕ ,ਰਵੀ ਮਲਿਕ, ਰਵੀ ਸਿੰਧੂ, ਸਲੀਮ ਮਲਿਕ, ਅੰਕੁਸ਼ ਸਿੰਧੂ, ਗੁਰਪ੍ਰੀਤ ਮਲਿਕ, ਸੁਰਿੰਦਰਪਾਲ ਮਲਿਕ, ਜੋਰਾਵਰ, ਰਿੰਕੂ ਠਾਕੁਰ, ਸੁਨੀਲ, ਸੁਨੀਲ ਕਲਿਆਣ, ਰਾਜਾ ਡਡਵਾਲ, ਭੋਲੂ, ਪਵਨ, ਰੌਸ਼ਨ, ਸੂਰਮਾ, ਭੀਮਾ ਮਲਿਕ ਆਦਿ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News