ਗੜ੍ਹਸ਼ੰਕਰ ਦੇ 78 ਸਾਲਾਂ ਬਜ਼ੁਰਗ ਦੀ ਮੋਹਾਲੀ ''ਚ ਕੋਰੋਨਾ ਨਾਲ ਮੌਤ

08/26/2020 8:05:26 PM

ਗੜ੍ਹਸ਼ੰਕਰ,(ਸ਼ੋਰੀ) : ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਭਰ 'ਚ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਗੜ੍ਹਸ਼ੰਕਰ-ਬੰਗਾ ਰੋਡ ਦੇ ਰਹਿਣ ਵਾਲੇ ਸੁੱਚਾ ਸਿੰਘ ਉਮਰ 78 ਸਾਲ ਦੀ ਅੱਜ ਕੋਰੋਨਾਕਾਰਣ ਮੌਤ ਹੋ ਗਈ। ਮ੍ਰਿਤਕ ਮੋਹਾਲੀ ਦੇ ਇਕ ਨਿਜੀ ਹਸਪਤਾਲ 'ਚ ਜੇਰੇ ਇਲਾਜ ਲਈ ਦਾਖਲ ਸੀ, ਜਿਥੇ ਉਸ ਦੀ ਅੱਜ ਮੌਤ ਹੋ ਗਈ। ਮ੍ਰਿਤਕ ਦੇ ਸਪੁੱਤਰ ਸਵਿੰਦਰ ਪਾਲ ਸਿੰਘ ਜੋ ਕਿ ਪੰਜਾਬ ਪੁਲਸ ਦਾ ਅਧਿਕਾਰੀ ਹੈ, ਨੇ ਦੱਸਿਆ ਕਿ ਗਰੇਸ਼ੀਅਨ ਸੁਪਰ ਸਪੈਸ਼ਲਟੀ ਹਸਪਤਾਲ, ਮੋਹਾਲੀ ਦੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਪਿਤਾ ਦੀ ਮੌਤ ਦਾ ਕਾਰਣ ਕੋਰੋਨਾ ਪਾਜ਼ੇਟਿਵ ਹੋਣਾ ਦੱਸਿਆ ਹੈ।
ਮ੍ਰਿਤਕ ਦੇ ਸਪੁੱਤਰ ਸਵਿੰਦਰ ਪਾਲ ਸਿੰਘ ਮੁਤਾਬਕ ਉਨ੍ਹਾਂ ਦੇ ਪਿਤਾ ਨੂੰ ਸਾਹ ਲੈਣ 'ਚ ਦਿੱਕਤ ਆਈ ਸੀ, ਜਿਸ ਕਾਰਨ ਉਨ੍ਹਾਂ ਨੂੰ ਨਵਾਂ ਸ਼ਹਿਰ ਤੋਂ ਮੋਹਾਲੀ ਇਲਾਜ ਲਈ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਅੱਜ ਸਵੇਰੇ ਮੌਤ ਹੋ ਗਈ। ਮ੍ਰਿਤਕ ਸੁੱਚਾ ਸਿੰਘ ਦਾ ਅੱਜ ਬਾਅਦ ਦੁਪਹਿਰ ਗੜ੍ਹਸ਼ੰਕਰ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਿਹਤ ਵਿਭਾਗ ਗੜ੍ਹਸ਼ੰਕਰ ਦੇ ਅਮਲੇ ਨੇ ਪੀ. ਪੀ. ਈ. ਕਿੱਟਾ ਪਾ ਕੇ ਅੰਤਿਮ ਰਸਮਾਂ ਪੂਰੀਆਂ ਕਰਵਾਈਆਂ ।
 


Deepak Kumar

Content Editor

Related News