ਯੂ. ਪੀ. ਤੋਂ ਪੰਜਾਬ ਮਜ਼ਦੂਰੀ ਕਰਨ ਆ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਕਈ ਜ਼ਖ਼ਮੀ

06/21/2021 12:20:11 PM

ਗੜ੍ਹਸ਼ੰਕਰ (ਸ਼ੋਰੀ)- ਗੜ੍ਹਸ਼ੰਕਰ ਦੇ ਚੰਡੀਗੜ੍ਹ ਰੋਡ 'ਤੇ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਹੈ। ਯੂ. ਪੀ. ਦੇ ਮੁਰਾਦਾਬਾਦ ਸ਼ਹਿਰ ਤੋਂ ਮਜ਼ਦੂਰਾਂ ਨੂੰ ਲੈ ਕੇ ਆ ਰਹੇ ਇਸ ਵਾਹਨ ਦੇ ਅੱਜ ਸਵੇਰੇ  ਕਰੀਬ 6 ਵਜੇ ਸੜਕ ਕਿਨਾਰੇ ਇਕ ਪੁਲੀ ਦੇ ਨਾਲ ਟਕਰਾ ਜਾਣ ਨਾਲ ਇਹ ਹਾਦਸਾ ਵਾਪਰਿਆ। 11 ਦੇ ਕਰੀਬ ਵਿਅਕਤੀ ਇਸ ਹਾਦਸੇ ਵਿਚ ਫੱਟੜ ਹੋ ਗਏ।

ਇਹ ਵੀ ਪੜ੍ਹੋ: ਜਨਮਦਿਨ ਦਾ ਕੇਕ ਕੱਟਣ ਜਾ ਰਿਹਾ ਸੀ ਸੁਖਮੀਤ, ਇਹ ਨਹੀਂ ਸੀ ਪਤਾ ਕਿ ਮੌਤ ਪਾ ਲਵੇਗੀ ਘੇਰਾ, ਰੇਕੀ ਤੋਂ ਬਾਅਦ ਹੋਇਆ ਕਤਲ

ਜ਼ਖ਼ਮੀਆਂ ਨੂੰ ਸਰਕਾਰੀ ਐਂਬੂਲੈਂਸਾਂ ਰਾਹੀਂ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿੱਥੇ ਕਿ ਦੋ ਦੀ ਹਾਲਤ ਨੂੰ ਨਾਜ਼ੁਕ ਵੇਖਦੇ ਹੋਏ ਉਨ੍ਹਾਂ ਨੂੰ ਹੁਸ਼ਿਆਰਪੁਰ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਫੱਟੜ ਹੋਏ ਵਿਅਕਤੀਆਂ ਨਾਲ ਗੱਲਬਾਤ ਕਰਨ 'ਤੇ ਪਤਾ ਚੱਲਿਆ ਕਿ ਇਹ ਲੋਕ ਮੁਰਾਦਾਬਾਦ ਤੋਂ ਕੱਲ੍ਹ ਸ਼ਾਮ ਚਾਰ ਵਜੇ ਦੇ ਕਰੀਬ ਇਸ ਵਾਹਨ ਰਾਹੀਂ ਨਿਕਲੇ ਸਨ ਅਤੇ ਇਹ ਮਜ਼ਦੂਰ ਪਰਿਵਾਰ ਕੰਸਟ੍ਰਕਸ਼ਨ ਦੇ ਕੰਮ ਨਾਲ ਜੁੜੇ ਹੋਏ ਹਨ। ਫੱਟੜ ਹੋਣ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਹਨ। 

ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri