ਪੰਜਾਬ ਦੇ ਇਸ ਇਲਾਕੇ ''ਚ ਗੈਸ ਪਾਈਪ ਲਾਈਨ ਲੀਕ ਹੋਣ ਨਾਲ ਮਚਿਆ ਹੜਕੰਪ
Saturday, Sep 21, 2024 - 01:20 PM (IST)
ਫਗਵਾੜਾ (ਜਲੋਟਾ)-ਫਗਵਾੜਾ ਵਿਚ ਕੌਮੀ ਰਾਜਮਾਰਗ ਨੰਬਰ 1 'ਤੇ ਪਿੰਡ ਚਾਚੋਕੀ ਨੇੜੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਮਾਮਲੇ ਸਬੰਧੀ ਫਗਵਾੜਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਨੀਤ ਕੁਮਾਰ (ਖੇਤਰੀ ਮੁਖੀ ਜਲੰਧਰ ਥਿੰਕ ਗੈਸ ਪ੍ਰਾਈਵੇਟ ਲਿਮਟਿਡ ਲੁਧਿਆਣਾ) ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਖ਼ੁਲਾਸਾ ਕੀਤਾ ਹੈ ਕਿ ਨੈਸ਼ਨਲ ਹਾਈਵੇਅ ਨੰਬਰ 1 'ਤੇ ਪਿੰਡ ਚਾਚੋਕੀ ਨੇੜੇ ਅਣਪਛਾਤੇ ਵਿਅਕਤੀਆਂ ਨੇ ਨਾਜਾਇਜ਼ ਤੌਰ 'ਤੇ ਪਾਣੀ ਦੀ ਪਾਈਪ ਪੁੱਟਦੇ ਸਮੇਂ ਗੈਸ ਪਾਈਪ ਲਾਈਨ ਪੁੱਟ ਦਿੱਤੀ। ਜਿਸ ਤੋਂ ਬਾਅਦ ਗੈਸ ਪਾਈਪ ਲਾਈਨ ਵਿਚ ਜ਼ਬਰਦਸਤ ਲੀਕੇਜ਼ ਹੋ ਗਈ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੈਸ ਕੰਪਨੀ ਦੀ ਟੀਮ ਅਤੇ ਕੰਪਨੀ ਦੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ। ਇਸ ਤੋਂ ਬਾਅਦ ਰਾਹਤ ਕਾਰਜਾਂ 'ਚ ਗੈਸ ਲੀਕੇਜ 'ਤੇ ਕਾਬੂ ਪਾ ਲਿਆ ਗਿਆ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਾਕੇ ਦੌਰਾਨ ਨੌਜਵਾਨਾਂ ਦੀ ASI ਨਾਲ ਹੱਥੋਪਾਈ, ਮੁਲਾਜ਼ਮ ਦੀ ਪਾੜ ਦਿੱਤੀ ਵਰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ