ਮਾਮਲਾ ਸਮੇਂ ਸਿਰ ਤਨਖਾਹਾਂ ਨਾ ਮਿਲਣ ਦਾ, ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ

03/02/2018 5:27:22 PM


ਫਗਵਾੜਾ (ਰੁਪਿੰਦਰ ਕੌਰ) - ਸਬ ਡਵੀਜ਼ਨ ਬਿਜਲੀ ਦਫਤਰ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸਮੂਹ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਗੇਟ ਰੈਲੀ ਕੀਤੀ ।ਇਸ ਗੇਟ ਰੈਲੀ ਦਾ ਮੁੱਖ ਮੁੱਦਾ ਬਿਜਲੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣਾ ਸੀ । ਜਿਸ ਕਾਰਨ ਸਮੂਹ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । 
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਮੀਤ ਸਿੰਘ, ਬਹਾਦਰ ਸਿੰਘ, ਹੰਸਰਾਜ ਪ੍ਰਸਾਰ, ਚਮਨ ਲਾਲ, ਸੁਰਿੰਦਰ ਸਿੰਘ ਆਦਿ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਪਹਿਲ ਦੇ ਆਧਾਰ 'ਤੇ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਤਨਖਾਹਾਂ ਨਾ ਮਿਲੀਆਂ ਤਾਂ ਹਰ ਰੋਜ਼ ਕੰਮ ਕਾਰ ਛੱਡ ਕੇ ਸਾਰੇ ਸਰਕਾਰੀ ਦਫਤਰਾਂ ਅੱਗੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ । ਜੇਕਰ ਇਸ ਨਾਲ ਮੈਨੇਜਮੈਂਟ ਦਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ।