ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ

Thursday, Dec 15, 2022 - 06:06 PM (IST)

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ

ਜਲੰਧਰ (ਧਵਨ) : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ’ਚ ਭੰਨਤੋੜ ਦੀ ਘਟਨਾ ਦੇ ਸਬੰਧ ’ਚ ਜਲੰਧਰ ਦੇ ਪੁਲਸ ਕਮਿਸ਼ਨਰ ਨੂੰ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਡੀ. ਜੀ. ਪੀ. ਕੋਲੋਂ ਜਦੋਂ ਇਹ ਪੁੱਛਿਆ ਗਿਆ ਕਿ ਇਹ ਘਟਨਾਵਾਂ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ ਤਾਂ ਫਿਰ ਪੁਲਸ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ, ਗੌਰਵ ਯਾਦਵ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਸੀ ਕਿ ਜੋ ਵੀ ਕਾਨੂੰਨ ਨੂੰ ਆਪਣੇ ਹੱਥ ’ਚ ਲਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇ ਅੰਮ੍ਰਿਤਪਾਲ ਸਿੰਘ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ

ਹੋਰ ਮੁੱਦਿਆਂ ਬਾਰੇ ਗੱਲ ਕਰਦਿਆਂ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਥਾਣਿਆਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਹਨ। ਥਾਣਿਆਂ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ। ਥਾਣਿਆਂ ਦੀ ਚਾਰਦੀਵਾਰੀ ਵੀ ਉੱਚੀ ਕੀਤੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ। ਗੋਲਡੀ ਬਰਾੜ ਦੀ ਵਿਦੇਸ਼ ’ਚ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਗੇ। ਇਹ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਡਰੋਨ ਭੇਜਣ ਦੀਆਂ ਘਟਨਾਵਾਂ ਹੁਣ ਬਹੁਤ ਵਧ ਗਈਆਂ ਹਨ। ਹੁਣ ਤਾਂ ਹਰ ਰੋਜ਼ ਹੀ ਡਰੋਨ ਸਰਹੱਦ ਪਾਰ ਤੋਂ ਭੇਜੇ ਜਾ ਰਹੇ ਹਨ। ਇਨ੍ਹਾਂ ਰਾਹੀਂ ਹਥਿਆਰ ਅਤੇ ਨਸ਼ੇ ਆ ਰਹੇ ਹਨ। ਪਾਕਿਸਤਾਨ ’ਚ ਬੈਠੇ ਕੁਝ ਅਧਿਕਾਰੀ ਪੰਜਾਬ ’ਚ ਗੜਬੜ ਕਰਨਾ ਚਾਹੁੰਦੇ ਹਨ। ਉਨ੍ਹਾਂ ਯੂਰਪ ਵਿੱਚ ਖ਼ਾਲਿਸਤਾਨੀ ਅਨਸਰਾਂ ਨਾਲ ਸੰਪਰਕ ਬਣਾਇਆ ਹੋਇਆ ਹੈ। ਇਹ ਅਨਸਰ ਪੰਜਾਬ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦਿੰਦੇ ਹਨ। ਖ਼ਾਲਿਸਤਾਨੀ ਅਨਸਰਾਂ ਨੂੰ ਪਾਕਿਸਤਾਨ ਤੋਂ ਆਰਡਰ ਮਿਲਦੇ ਹਨ।

ਇਹ ਵੀ ਪੜ੍ਹੋ : ਇੰਗਲੈਂਡ ਜਾਣ ਦਾ ਪ੍ਰੋਗਰਾਮ ਬਣਾ ਰਹੇ ਜ਼ਰੂਰ ਪੜ੍ਹਨ ਇਹ ਖ਼ਬਰ, ਗੁਰਦੁਆਰਾ ਸਾਹਿਬ ਤੋਂ ਹੋ ਰਹੀਆਂ ਬੇਨਤੀਆਂ

ਤਰਨਤਾਰਨ ਰਾਕੇਟ ਹਮਲੇ ਦੇ ਸੰਦਰਭ ਵਿੱਚ ਡੀ. ਜੀ .ਪੀ. ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਉਹ ਜਲਦੀ ਹੀ ਇਸ ਸਬੰਧੀ ਹੋਰ ਅਹਿਮ ਖ਼ੁਲਾਸੇ ਕਰਨਗੇ। ਪੰਜਾਬ ਪੁਲਸ ਫਿਰੌਤੀ ਲਈ ਕਾਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅੰਮ੍ਰਿਤਸਰ ਵਿੱਚ ਐੱਨ. ਆਰ. ਆਈ ’ਤੇ ਹਮਲੇ ਸਬੰਧੀ ਡੀ. ਜੀ. ਪੀ. ਨੇ ਦੱਸਿਆ ਕਿ ਇਸ ਸੰਦਰਭ ’ਚ 13 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਮਾਮਲਾ ਸੁਲਝਾ ਲਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਸੁਰੱਖਿਆ ਪ੍ਰਾਪਤ ਵਿਅਕਤੀਆਂ ਨਾਲ ਜੁੜੇ ਸੁਰੱਖਿਆ ਮੁਲਾਜ਼ਮਾਂ ਕੋਲੋਂ ਫਾਇਰਿੰਗ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਨੂੰ ਵਧੀਆ ਹਥਿਆਰ ਮੁਹੱਈਆ ਕਰਵਾਏ ਗਏ ਹਨ। ਸੁਰੱਖਿਆ ਨੂੰ ਲੈ ਕੇ ਕੋਈ ਖਿਲਵਾੜ ਨਹੀਂ ਕੀਤਾ ਜਾਏਗਾ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਕੌਮੀ ਦਸਤਾਰਬੰਦੀ ਸਮਾਗਮ, ਜਥੇਦਾਰ ਵੱਲੋਂ ਸਿੱਖ ਪੰਥ ਨੂੰ ਖ਼ਾਸ ਅਪੀਲ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News