ਜਲੰਧਰ ਨਗਰ-ਨਿਗਮ ''ਚ ਕਮਿਸ਼ਨਰ ਦੇ ਅਹੁਦੇ ''ਤੇ ਗੌਤਮ ਜੈਨ ਨੇ ਸੰਭਾਲਿਆ ਚਾਰਜ

Friday, Feb 02, 2024 - 01:20 PM (IST)

ਜਲੰਧਰ ਨਗਰ-ਨਿਗਮ ''ਚ ਕਮਿਸ਼ਨਰ ਦੇ ਅਹੁਦੇ ''ਤੇ ਗੌਤਮ ਜੈਨ ਨੇ ਸੰਭਾਲਿਆ ਚਾਰਜ

ਜਲੰਧਰ (ਸੋਨੂੰ)- ਜਲੰਧਰ ਨਗਰ-ਨਿਗਮ ਵਿਚ ਗੌਤਮ ਜੈਨ ਨੇ ਅੱਜ ਨਗਰ ਨਿਗਮ ਦਾ ਚਾਰਜ ਸੰਭਾਲ ਲਿਆ ਹੈ। ਲੁਧਿਆਣਾ ਦੇ ਏ. ਡੀ. ਸੀ. ਤੋਂ ਤਬਾਦਲਾ ਹੋਣ ਤੋਂ ਬਾਅਦ ਜਲੰਧਰ ਕਮਿਸ਼ਨਰ ਦੇ ਅਹੁਦੇ ਦਾ ਚਾਰਜ ਸੰਭਾਲਣ ਵਾਲੇ ਗੌਤਮ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲ ਸ਼ਹਿਰ ਵਿਚ ਵਿਕਾਸ ਦੇ ਕਾਰਜ ਕਰਵਾਉਣੇ ਅਤੇ ਸਫ਼ਾਈ ਵਿਵਸਥਾ ਨੂੰ ਦੁਰੱਸਤ ਰੱਖਣਾ ਹੋਵੇਗੀ।

PunjabKesari

ਉਨ੍ਹਾਂ ਕਿਹਾ ਕਿ ਉਹ ਟੀਮ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਨਿਗਮ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨਾਲ ਮੀਟਿੰਗ ਵੀ ਕੀਤੀ | ਵਿਭਾਗਾਂ ਅਤੇ ਸ਼ਹਿਰ ਦੇ ਪ੍ਰਬੰਧਾਂ ਲਈ ਸਹਿਯੋਗ ਦੀ ਅਪੀਲ ਕੀਤੀ।

PunjabKesari

ਇਹ ਵੀ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ

 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News