ਮੁਕੇਰੀਆਂ ਵਿਖੇ ਸਿਵਲ ਹਸਪਤਾਲ ’ਚ ਜਨਰੇਟਰ ਨੂੰ ਲੱਗੀ ਅੱਗ

Thursday, May 23, 2024 - 01:22 PM (IST)

ਮੁਕੇਰੀਆਂ ਵਿਖੇ ਸਿਵਲ ਹਸਪਤਾਲ ’ਚ ਜਨਰੇਟਰ ਨੂੰ ਲੱਗੀ ਅੱਗ

ਮੁਕੇਰੀਆਂ (ਨਾਗਲਾ, ਬਲਬੀਰ)-ਸਿਵਲ ਹਸਪਤਾਲ ਮੁਕੇਰੀਆਂ ’ਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਭਿਆਨਕ ਗਰਮੀ ਕਾਰਨ ਜਨਰੇਟਰ ਨੂੰ ਅੱਗ ਲੱਗ ਗਈ | ਦਸੂਹਾ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਤੋਂ ਇਲਾਵਾ ਮੁਰਦਾਘਰ ’ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਪਰ ਮੌਕੇ ’ਤੇ ਮੌਜੂਦ ਮੁਲਾਜ਼ਮ ਨੇ ਇਸ ਨੂੰ ਦੇਖ ਕੇ ਲਾਈਟ ਬੰਦ ਕਰ ਦਿੱਤੀ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਰਮਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਬਿਜਲੀ ਵਿਭਾਗ ਨੂੰ ਸ਼ਿਕਾਇਤ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਦਸੂਹਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ 'ਚ ਡੁੱਬਣ ਨਾਲ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News