ਘੱਲੂਘਾਰਾ ਦਿਵਸ: ਸ਼ਹੀਦਾਂ ਦੀ ਯਾਦ ''ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

06/06/2020 11:32:10 AM

ਸੁਲਤਾਨਪੁਰ ਲੋਧੀ (ਸੋਢੀ)— ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਘੱਲੂਘਾਰੇ ਦੌਰਾਨ ਭਾਰੀ ਗਿਣਤੀ 'ਚ ਸ਼ਹੀਦ ਹੋਏ ਸਿੰਘ -ਸਿੰਘਣੀਆਂ, ਭੁਝੰਗੀਆਂ ਅਤੇ ਹੋਰ ਸੰਗਤਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਸ਼ਨੀਵਾਰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੰਖੇਪ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਗਿਆ।

PunjabKesari

ਇਸ ਸਮੇਂ ਭਾਈ ਸਰਬਜੀਤ ਸਿੰਘ ਦੇ ਹਜੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ ਅਤੇ ਹੈੱਡ ਗ੍ਰੰਥੀ ਅਤੇ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ ਨੇ ਕਥਾ ਸਰਵਣ ਕਰਵਾਈ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੂਰਾ ਦਿਨ ਗੁਰਬਾਣੀ ਕੀਰਤਨ ਦੇ ਪ੍ਰਵਾਹ ਚਲਾਏ ਗਏ। ਇਸ ਸਮੇਂ ਕਾਫੀ ਸ਼ਰਧਾਲੂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ।

PunjabKesari

ਇਸ ਸਮੇਂ ਸਮਾਗਮ 'ਚ ਪੁੱਜੀਆਂ ਸੰਗਤਾਂ ਅਤੇ ਸਟਾਫ ਦਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਗੁਰੂ ਦੇ ਅਤੁੱਟ ਲੰਗਰ ਲਗਾਏ ਗਏ। ਅੱਜ ਸਵੇਰ ਸਮੇਂ ਭਾਰੀ ਬਾਰਿਸ਼ ਹੋਣ ਕਾਰਨ ਸੰਗਤਾਂ ਨੂੰ ਗੁਰੂ ਘਰ ਆਉਣ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਮੇਂ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਭਾਈ ਹਰਪ੍ਰੀਤ ਸਿੰਘ, ਥਾਣਾ ਸੁਲਤਾਨਪੁਰ ਲੋਧੀ ਦੇ ਇੰਸਪੈਕਟਰ ਸਰਬਜੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਮਲਕੀਤ ਸਿੰਘ, ਭਾਈ ਸਤਨਾਮ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਸਾਹਿਬ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਭੁਪਿੰਦਰ ਸਿੰਘ ਆਦਿ ਹੋਰਨਾਂ ਸ਼ਿਰਕਤ ਕੀਤੀ ।


shivani attri

Content Editor

Related News