ਹੋਟਲ, ਮੈਰਿਜ ਪੈਲੇਸ ''ਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

07/17/2020 3:38:41 PM

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਸਕੱਤਰ ਗ੍ਰਹਿ ਮਾਮਲਿਆਂ ਅਤੇ ਨਿਆਂ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ ਦੇ ਸਮੂਹ ਹੋਟਲ, ਮੈਰਿਜ ਪੈਲੇਸ, ਬੈਂਕੁਇਟ ਹਾਲ, ਢਾਬੇ, ਅਹਾਤੇ ਆਦਿ ਦੇ ਮਾਲਕ, ਧਾਰਮਿਕ ਸੰਸਥਾਵਾਂ, ਪ੍ਰਬੰਧਕ ਕਮੇਟੀਆਂ ਦੇ ਪ੍ਰਮੁੱਖ ਇਨ੍ਹਾਂ ਸਥਾਨਾਂ 'ਤੇ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਸਮੇਂ-ਸਮੇਂ 'ਤੇ ਇਕ ਸਰਟੀਫਿਕੇਟ ਲੋਕਲ ਪੁਲਸ ਨੂੰ ਦੇਣਗੇ। ਇਸ ਸਰਟੀਫਿਕੇਟ ਵਿਚ ਮਾਲਕਾਂ/ਪ੍ਰਬੰਧਕਾਂ ਵਲੋਂ ਸਮੁੱਚੀ ਜਾਣਕਾਰੀ ਦਿੱਤੀ ਜਾਵੇਗੀ ਕਿ ਉਨ੍ਹਾਂ ਵਲੋਂ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਐੱਮ. ਐੱਚ. ਏ. ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਹੈਲਥ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਹੁਕਮਾਂ ਵਿਚ ਕਿਹਾ ਹੈ ਕਿ ਉਕਤ ਸਾਰੇ ਸੰਸਥਾਨ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਸੀ. ਸੀ. ਟੀ. ਵੀ. ਫੋਟੋਜ਼ ਅਤੇ ਵੀਡੀਓ ਰਿਕਾਰਡਿੰਗ ਨੂੰ ਸੰਭਾਲ ਕੇ ਰੱਖਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਹਨ ਕਿ ਨੈਸ਼ਨਲ ਡਿਜਾਸਟਰ ਮੈਨੇਜਟਮੈਂਟ ਐਕਟ 2005 ਤਹਿਤ ਜ਼ਿਲ੍ਹੇ 'ਚ ਸਮਾਜਿਕ ਅਤੇ ਜਨਤਕ ਇਕੱਠ ਸਬੰਧੀ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਜ਼ਿਲੇ ਦੇ ਸਮੂਹ ਐੱਸ. ਡੀ. ਐੱਮ. ਅਤੇ ਇਲਾਕੇ ਦੇ ਡੀ. ਐੱਸ. ਪੀ./ਏ. ਸੀ. ਪੀ. ਦੀ ਹੋਵੇਗੀ।


shivani attri

Content Editor

Related News