ਪੁਲਸ ਪ੍ਰਸ਼ਾਸਨ ਕੋਵਿਡ-19 ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏ : ਡਿਪਟੀ ਕਮਿਸ਼ਨਰ

03/03/2021 4:05:38 PM

ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ 15 ਦਿਨੀਂ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਮਾਰਟ ਵਿਲੇਜ਼ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਬੀ. ਡੀ. ਪੀ. ਓਜ਼ ਨੂੰ ਪਿੰਡਾਂ ਵਿਚ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਵਿਕਾਸ ਕੰਮਾਂ ਨੂੰ ਮਿਥੇ ਸਮੇਂ ਵਿਚ ਪੂਰਾ ਕਰਨ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਉਨ੍ਹਾਂ ਨੇ ਕੋਵਿਡ ਟੀਕਾਕਰਨ ਦਾ ਵੀ ਜਾਇਜ਼ਾ ਲਿਆ ਅਤੇ ਪੁਲਸ ਪ੍ਰਸ਼ਾਸਨ ਨੂੰ ਕੋਵਿਡ-19 ਸਬੰਧੀ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਨੂੰ ਕਿਹਾ ਕਿ ਸਕੂਲਾਂ ਵਿਚ ਸੋਸ਼ਲ ਡਿਸਟੈਂਸ, ਫੇਸ ਮਾਸਕ ਪਹਿਨਣ ਸਮੇਤ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿਚ ਲਗਭਗ 70 ਫ਼ੀਸਦੀ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ 30 ਫੀਸਦੀ ਲੋਕਾਂ ਨੂੰ ਰਜਿਸਟਰ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਡੇ ਪੱਧਰ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐੱਸ. ਡੀ. ਐੱਮਜ਼, ਬੀ. ਡੀ. ਓਜ਼, ਈ. ਓਜ਼, ਕੌਂਸਲਰਾਂ, ਸਰਪੰਚਾਂ, ਪੰਚਾਂ ਆਦਿ ਨੂੰ ਲਾਭਪਾਤਰੀ ਦੀਆਂ ਸੂਚੀਆਂ ਮੁਹੱਈਆ ਕਰਵਾਈਆਂ ਹਨ ਤਾਂ ਜੋ ਉਹ ਯੋਗ ਲੋਕਾਂ ਨੂੰ ਇਹ ਸਕੀਮ ਅਪਣਾਉਣ ਲਈ ਪ੍ਰੇਰਿਤ ਕਰ ਸਕਣ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ

ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਡੀ.ਐੱਮ.-2 ਰਾਹੁਲ ਸਿੰਧੂ, ਐੱਸ. ਡੀ. ਐੱਮ. ਨਕੋਦਰ ਗੌਤਮ ਜੈਨ, ਐੱਸ. ਡੀ. ਐੱਮ. ਫਿਲੌਰ ਡਾ. ਵਿਨੀਤ ਕੁਮਾਰ, ਐੱਸ. ਡੀ. ਐੱਮ. ਸ਼ਾਹਕੋਟ ਸੰਜੀਵ ਸ਼ਰਮਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਅਮਿਤ ਸਰੀਨ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ:ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ


shivani attri

Content Editor

Related News