ਜ਼ਿਲ੍ਹੇ ’ਚ ਬੂਥ ਪੱਧਰੀ ਕੈਂਪ ਲਾ ਕੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਾਉਣੀ ਬਣਾਵਾਂਗੇ ਯਕੀਨੀ : ਘਨਸ਼ਾਮ ਥੋਰੀ

04/16/2021 1:24:07 PM

ਜਲੰਧਰ (ਚੋਪੜਾ)–ਜ਼ਿਲ੍ਹੇ ਵਿਚ ਬੂਥ ਪੱਧਰੀ ਕੈਂਪ ਲਾ ਕੇ ਅਪ੍ਰੈਲ ਮਹੀਨੇ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਾਉਣੀ ਯਕੀਨੀ ਬਣਾਵਾਂਗੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਮੁੱਚੇ 1866 ਬੂਥ ਪੱਧਰੀ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਬੀ. ਐੱਲ. ਓਜ਼ ਟੀਕਾਕਰਨ ਲਈ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਵਾਸਤੇ ਘਰ-ਘਰ ਜਾਣਗੇ ਅਤੇ ਉਨ੍ਹਾਂ ਦੀ ਸਹੂਲਤ ਲਈ ਕੁਝ ਬੂਥ ਪੱਧਰੀ ਮੋਬਾਇਲ ਟੀਕਾਕਰਨ ਕੈਂਪ ਵੀ ਲਾਏ ਜਾਗੇ।

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

‘54950 ਮੀਟ੍ਰਿਕ ਟਨ ਕਣਕ ਦੀ ਮੰਡੀਆਂ ’ਚ ਹੋਈ ਆਮਦ’
ਅਨਾਜ ਮੰਡੀਆਂ ਵਿਚ ਫਸਲਾਂ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਲਈ ਜ਼ਿਲ੍ਹੇ ਵਿਚ ਬਾਰਦਾਨੇ ਦਾ ਲੋੜੀਂਦਾ ਸਟਾਕ ਮੌਜੂਦ ਹੈ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਵਿਚ ਹੋਈ ਵਰਚੁਅਲ ਖਰੀਦ ਸਮੀਖਿਆ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿਚ ਬਾਰਦਾਨਾ ਉਪਲੱਬਧ ਹੈ ਅਤੇ ਫਸਲ ਦੀ ਲਿਫਟਿੰਗ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਸਮੇਂ ਵਿਚ ਕਣਕ ਦੀ ਫਸਲ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਣਕ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਰੁੜਕਾ ਕਲਾਂ ਪਿੰਡ ਦੀ ਪਹਿਲ, ਬਰਸਾਤੀ ਪਾਣੀ ਨੂੰ ਬਚਾਉਣ ਲਈ ਛੱਤ ’ਤੇ ਲਾਇਆ ‘ਵਾਟਰ ਰਿਚਾਰਜ ਪਲਾਂਟ’

ਘਨਸ਼ਾਮ ਥੋਰੀ ਨੇ ਦੱਸਿਆ ਕਿ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕੁਲ 54950 ਮੀਟ੍ਰਿਕ ਟਨ ਕਣਕ ਦੀ ਮੰਡੀ ਵਿਚ ਆਮਦ ਹੋਈ ਹੈ, ਜਿਸ ਵਿਚੋਂ 53606 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਏਜੰਸੀਆਂ ਨੂੰ ਸਮੇਂ ’ਤੇ ਫਸਲ ਦੀ ਲਿਫਟਿੰਗ ਕਰਨ ਦੀਆਂ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।


shivani attri

Content Editor

Related News