ਗੜ੍ਹਸ਼ੰਕਰ : ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ

10/12/2019 6:43:15 PM

ਗੜ੍ਹਸ਼ੰਕਰ,(ਸ਼ੋਰੀ) : ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ 'ਤੇ ਅੱਜ ਗੜ੍ਹਸ਼ੰਕਰ 'ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ । ਸ਼ੋਭਾ ਯਾਤਰਾ 'ਚ ਆਕਰਸ਼ਕ ਝਾਕੀਆਂ ਦੇਖਣਯੋਗ ਸਨ। ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ ਤੋਂ ਲੰਘੀ ਸ਼ੋਭਾ ਯਾਤਰਾ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ।

ਸ਼ੋਭਾ ਯਾਤਰਾ 'ਚ ਸਾਰੇ ਸਿਆਸੀ ਦਲਾਂ ਦੇ ਲੋਕਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦੀ ਮਹਿਮਾਂ ਦਾ ਗੁਣਗਾਨ ਕੀਤਾ।