ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਕੌਮੀ ਦਸਤਾਰਬੰਦੀ ਦਿਵਸ ਵਜੋਂ ਮਨਾਇਆ ਜਾਵੇਗਾ: ਜਥੇਦਾਰ ਹਰਪ੍ਰੀਤ ਸਿੰਘ

Wednesday, Dec 14, 2022 - 05:55 PM (IST)

ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਕੌਮੀ ਦਸਤਾਰਬੰਦੀ ਦਿਵਸ ਵਜੋਂ ਮਨਾਇਆ ਜਾਵੇਗਾ: ਜਥੇਦਾਰ ਹਰਪ੍ਰੀਤ ਸਿੰਘ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖ਼ਤੇ ਜ਼ਿਗਰ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ 18 ਦਸੰਬਰ ਨੂੰ ਸਿੱਖ ਕੌਮ ਦੀ ਆਨ,ਬਾਨ ਅਤੇ ਸ਼ਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਰਾ ਗੁਰੂਸਰ ਖੁੱਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸੰਤ ਬਾਬਾ ਤੇਜਾ ਸਿੰਘ ਜੀ ਦੀ ਮੌਜੂਦਗੀ ਵਿਚ ਕਿਹਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਦਸਤਾਰ ਬੰਦੀ ਸਮਾਗਮ ਵਿੱਚ ਕੌਮ ਦੀ ਅਗਲੇਰੀ ਪੀੜ੍ਹੀ ਨੂੰ ਸਿੱਖੀ ਦੀ ਸ਼ਾਨਾਮਤੀ ਵਾਰਸ ਬਣਾਉਣ ਲਈ ਦਸਤਾਰ ਬੰਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਜਾਵੇਗੀ ਤਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਸਤਾਰ ਪ੍ਰਾਪਤ ਕਰਕੇ ਬੱਚੇ ਕਲਗੀਧਰ ਦਸ਼ਮੇਸ਼ ਪਿਤਾ ਦੇ ਖ਼ਾਲਸਾਈ ਪਰਿਵਾਰ ਦਾ ਹਿੱਸਾ ਹੋਣ ਅਤੇ ਮਾਣ ਕਰ ਸਕਣ ਅਤੇ ਕੌਮੀ ਸਿਧਾਂਤਾਂ ਦੀ ਪਹਿਰੇਦਾਰੀ ਲਈ ਜ਼ਿੰਮੇਵਾਰੀ ਦੇ ਅਹਿਸਾਸ ਨਾਲ ਸਦਾ ਲਈ ਜੁੜ ਸਕਣ। 

ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਿੱਖ ਰਵਾਇਤ ਅਨੁਸਾਰ ਕੀਤੀ ਜਾਂਦੀ ਬੱਚਿਆਂ ਦੀ ਦਸਤਾਰਬੰਦੀ ਦਾ ਸਾਂਝਾ ਸਮਾਗਮ 18 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ, ਜਿਸ ਦੌਰਾਨ ਗੁਰਬਾਣੀ ਕੀਰਤਨ ਉਪਰੰਤ ਸ਼ਾਮਲ ਹੋਣ ਵਾਲੇ ਬੱਚਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਸਤਾਰਾਂ ਬਖ਼ਸ਼ਿਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਹੋਰ ਦੱਸਿਆ ਕਿ ਇਸ ਦਸਤਾਰ ਬੰਦੀ ਇਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦੇ ਮਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਜਾਰੀ ਨਵਰਾਤੇ  ਨੰਬਰਾਂ ਤੇ ਸੰਪਰਕ ਕਰਕੇ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਹੋਰ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ,ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਸੰਬਧਤ ਦਿਹਾੜੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਿੱਖ ਕੌਮ ਵਜੋਂ ਮਨਾਏ ਜਾਣ। 
ਇਸ ਮੌਕੇ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਵੱਧ ਤੋਂ ਵੱਧ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਪ੍ਰੇਰਣਾ ਦਿੱਤੀ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਜੀ ਦਲ ਪੰਥ ਬਾਬਾ ਬੁੱਢਾ ਜੀ 96 ਕਰੋੜੀ, ਡਾ. ਸੁਖਵੰਤ ਸਿੰਘ ਨਾਹਲਾ ਵਾਲੇ, ਸੰਤ ਸੁਖਜੀਤ ਸਿੰਘ ਜੀ ਖੁੱਡਾ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾਂ ਵੀ ਮੌਜੂਦ ਸਨ। 

ਇਹ ਵੀ ਪੜ੍ਹੋ :  ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਸੁਖਬੀਰ ਬਾਦਲ ਨੇ ਦਿੱਤਾ ਮੋਢਾ, ਸਸਕਾਰ ਮੌਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News