ਕੁੜੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ’ਤੇ ਚਾਚਾ-ਚਾਚੀ ਖ਼ਿਲਾਫ਼ ਮਾਮਲਾ ਦਰਜ

Monday, Jun 27, 2022 - 03:23 PM (IST)

ਕੁੜੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ’ਤੇ ਚਾਚਾ-ਚਾਚੀ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਕੁੜੀ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਪੁਲਸ ਨੇ ਚਾਚਾ-ਚਾਚੀ ਨੂੰ ਨਾਮਜ਼ਦ ਕੀਤਾ ਹੈ। ਚੰਡੀਗਡ਼੍ਹ ਦੇ ਪੀ. ਜੀ. ਆਈ. ਵਿਖੇ ਡਿਪਟੀ ਮੈਜਿਸਟ੍ਰੇਟ ਨੂੰ ਦਿੱਤੇ ਬਿਆਨਾ ਦੇ ਆਧਾਰ ’ਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਅਧੀਨ ਪੈਂਦੇ ਪਿੰਡ ਦੀ ਇਕ ਕੁੜੀ ਨੂੰ ਕੋਈ ਜ਼ਹਿਰੀਲੀ ਚੀਜ਼ ਖਾਣ ਦੇ ਚਲਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ ’ਚ ਤੀਜੇ ਸਥਾਨ ’ਤੇ ਰਹੀ ਕਾਂਗਰਸ ਨੂੰ ਨਿਗਮ ਚੋਣਾਂ ’ਚ ਕਰਨੀ ਪਵੇਗੀ ਸਖ਼ਤ ਮੁਸ਼ੱਕਤ

ਉਨ੍ਹਾਂ ਦੱਸਿਆ ਕਿ ਡਿਪਟੀ ਮੈਜਿਸਟ੍ਰੇਟ ਦੀ ਹਾਜਰੀ ’ਚ ਪੀੜਤ ਵੱਲੋਂ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਨੇ ਆਪਣੇ ਚਾਚਾ-ਚਾਚੀ ਤੋਂ ਤੰਗ ਪਰੇਸ਼ਾਨ ਕੀਤੇ ਜਾਣ ਦੇ ਚਲਦੇ ਖ਼ੁਦਕੁਸ਼ੀ ਦਾ ਯਤਨ ਕੀਤਾ ਹੈ। ਜਾਂਚ ਅਫ਼ਸਰ ਨੇ ਦੱਸਿਆ ਕਿ ਉਸ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਮੈਜਿਸਟ੍ਰੇਟ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਚਾਚਾ-ਚਾਚੀ ਖ਼ਿਲਾਫ਼ 306,116 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਗ਼ਰੀਬਾਂ ਦੇ ਸੜੇ ਆਸ਼ੀਆਨੇ, 38 ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News