ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ

Sunday, Jun 28, 2026 - 11:21 AM (IST)

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ

ਜਲੰਧਰ (ਮਹੇਸ਼)–ਰੇਲਵੇ ਪੁਲਸ (ਜੀ. ਆਰ. ਪੀ) ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਇਕ ਕੁੜੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਉਮਰ 20 ਤੋਂ 25 ਸਾਲ ਵਿਚਕਾਰ ਹੋਵੇਗੀ ਅਤੇ ਉਸ ਨੇ ਟੀ-ਸ਼ਰਟ ਪਹਿਨੀ ਹੋਈ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਅਤੇ ਆਲੇ-ਦੁਆਲੇ ਉਸ ਬਾਰੇ ਪੁੱਛਗਿੱਛ ਕੀਤੀ ਗਈ ਪਰ ਅਜੇ ਤਕ ਉਸ ਦੀ ਸ਼ਨਾਖਤ ਨਹੀਂ ਹੋਈ। ਉਸ ਦੀ ਮੌਤ ਦੇ ਕਾਰਨ ਦਾ ਵੀ ਅਜੇ ਪਤਾ ਨਹੀਂ ਲੱਗਾ।

ਇਹ ਵੀ ਪੜ੍ਹੋ: ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ

ਜੀ. ਆਰ. ਪੀ. ਚੌਕੀ ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਰੇਲਵੇ ਪੁਲਸ ਵੱਲੋਂ ਉਕਤ ਸਬੰਧ ਵਿਚ 194 ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਕਰਦੇ ਹੋਏ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪਛਾਣ ਨਾ ਹੋਣ ’ਤੇ 72 ਘੰਟਿਆਂ ਬਾਅਦ ਉਸ ਦਾ ਰੇਲਵੇ ਪੁਲਸ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News