ਟਿਊਸ਼ਨ ਪੜ੍ਹਨ ਜਾ ਰਹੀ ਬੱਚੀ ਹੋਈ ਹਾਦਸੇ ਦਾ ਸ਼ਿਕਾਰ, ਮੋਟਰਸਾਈਕਲ ਨੇ ਮਾਰੀ ਟੱਕਰ

Saturday, Oct 17, 2026 - 12:39 PM (IST)

ਟਿਊਸ਼ਨ ਪੜ੍ਹਨ ਜਾ ਰਹੀ ਬੱਚੀ ਹੋਈ ਹਾਦਸੇ ਦਾ ਸ਼ਿਕਾਰ, ਮੋਟਰਸਾਈਕਲ ਨੇ ਮਾਰੀ ਟੱਕਰ

ਸੁਲਤਾਨਪੁਰ ਲੋਧੀ (ਓਬਰਾਏ)- ਸਥਾਨਕ ਐੱਸ. ਬੀ. ਆਈ. ਬੈਂਕ ਨੇੜੇ ਟਿਊਸ਼ਨ ਪੜ੍ਹਨ ਜਾ ਰਹੀ ਬੱਚੀ ਨੂੰ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਜ਼ਖ਼ਮੀ ਬੱਚੀ ਦੀ ਪਛਾਣ ਰੋਸ਼ੀਤਾ ਪੁੱਤਰੀ ਰਵੀ ਕੁਮਾਰ, ਵਾਸੀ ਮੁਹੱਲਾ ਪ੍ਰੇਮਪੁਰਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਰੋਸ਼ੀਤਾ ਹੋਰਨਾਂ ਬੱਚਿਆਂ ਨਾਲ ਟਿਊਸ਼ਨ ਲਈ ਜਾ ਰਹੀ ਸੀ ਕਿ ਐੱਸ. ਬੀ. ਆਈ. ਬੈਂਕ ਨੇੜੇ ਅਚਾਨਕ ਇਕ ਅਣਪਛਾਤੇ ਮੋਟਰਸਾਈਕਲ ਦੀ ਟੱਕਰ ਨਾਲ ਉਹ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਬੱਚੀ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ

ਬੱਚੀ ਦੇ ਪਿਤਾ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਹੱਲੇ ਵਿੱਚੋਂ ਫ਼ੋਨ ਆਇਆ ਸੀ ਕਿ ਉਨ੍ਹਾਂ ਦੀ ਬੱਚੀ ਹਾਦਸੇ 'ਚ ਜ਼ਖ਼ਮੀ ਹੋ ਗਈ ਹੈ। ਉੱਧਰ ਸਿਵਲ ਹਸਪਤਾਲ ਦੇ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੀ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News