ਘਰ ਵਿਚ ਜਬਰੀ ਦਾਖ਼ਲ ਹੋ ਕੇ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਮਾਮਲਾ ਦਰਜ

02/10/2021 11:38:59 AM

ਟਾਂਡਾ ਉੜਮੜ (ਵਰਿੰਦਰ ਪੰਡਿਤ, ਕੁਲਦੀਸ਼ ,ਮੋਮੀ)- ਪਿੰਡ ਬੈਂਸ ਅਵਾਣ ਵਿੱਚ ਬੀਤੇ ਦਿਨ ਇਕ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਕਿ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੇ ਖਿਲਾਫ ਟਾਂਡਾ ਪੁਲਿਸ  ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ  ਲੜਕੀ ਦੇ ਤਾਏ ਸਰੂਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਮਨਦੀਪ ਸਿੰਘ ਮਨੀ ਪੁੱਤਰ ਪਰਸਨ ਸਿੰਘ ਦੇ ਖਿਲਾਫ ਦਰਜ ਦਰਜ ਕੀਤਾ ਹੈ। 

ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਸਰੂਪ ਸਿੰਘ ਨੇ ਦੱਸਿਆ ਕਿ 9 ਫਰਵਰੀ ਨੂੰ ਉਸ ਦੀ ਭਰਜਾਈ ਮਨਜੀਤ ਕੌਰ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਦੇ ਘਰ ਦਾਖ਼ਲ ਹੋ ਕੇ ਉਸ ਦੀ ਲੜਕੀ ਨਾਲ ਜ਼ਬਰਦਸਤੀ ਅਸ਼ਲੀਲ ਹਰਕਤਾਂ ਕਰਨ ਲੱਗਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ .ਐੱਸ .ਆਈ .ਮਨਿੰਦਰ ਕੌਰ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ


shivani attri

Content Editor

Related News