ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Saturday, Jul 11, 2026 - 05:03 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਚੌਲਾਂਗ ਇਲਾਕੇ ਦੇ ਕਿਸੇ ਪਿੰਡ ਨਾਲ ਸਬੰਧਤ ਨਾਬਾਲਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਧਰੇ ਲੈ ਕੇ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੜੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਗੁਰਸੇਵਕ ਸਿੰਘ ਉਰਫ਼ ਗੁਰੀ ਪੁੱਤਰ ਅਮਰਜੀਤ ਸਿੰਘ ਵਾਸੀ ਲਕਸ਼ਮੀ ਨਗਰ ਪਠਾਨਕੋਟ ਖ਼ਿਲਾਫ਼ ਦਰਜ ਕੀਤਾ ਹੈ ਜੋ ਕੁੜੀ ਦੇ ਨੇੜਲੇ ਪਿੰਡ ਵਿਚ ਹੀ ਹੁਣ ਰਹਿੰਦਾ ਸੀ। ਪੁਲਸ ਨੇ ਮਾਮਲਾ ਦਰਜ ਕਰਕੇ 6 ਜੁਲਾਈ ਦੀ ਦੇਰ ਰਾਤ ਤੋਂ ਲਾਪਤਾ ਹੋਈ ਕੁੜੀ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਹੈ। ਇਸ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਦੀ ਭਾਲ ਥਾਣੇਦਾਰ ਨਰੇਸ਼ ਕੁਮਾਰ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
