ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਪੁਲਸ

Tuesday, Jan 28, 2020 - 05:28 PM (IST)

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਪੁਲਸ

ਜਲੰਧਰ (ਵਰੁਣ)— ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਨੂੰ ਕਪੂਰਥਲਾ ਪੁਲਸ ਗ੍ਰਿਫਤਾਰ ਨਹੀਂ ਕਰ ਰਹੀ। ਦੋਸ਼ੀ ਖਿਲਾਫ ਦਸੰਬਰ 2019 ਨੂੰ ਕੇਸ ਦਰਜ ਹੋਇਆ ਸੀ ਪਰ ਹਾਲੇ ਤੱਕ ਉਹ ਗ੍ਰਿਫਤਾਰ ਨਹੀਂ ਹੋ ਸਕਿਆ। 'ਪੰਜਾਬ ਕੇਸਰੀ' ਦਫਤਰ ਪਹੁੰਚੇ 16 ਸਾਲਾ ਲੜਕੀ ਦੇ ਮਾਤਾ-ਪਿਤਾ ਨੇ ਦੱਸਿਆ ਕਿ 10 ਦਸੰਬਰ 2019 ਨੂੰ ਉਨ੍ਹਾਂ ਦੀ ਬੇਟੀ ਸਕੂਲ 'ਚ ਪੜ੍ਹਣ ਗਈ ਸੀ। ਉਹ 11ਵੀਂ ਜਮਾਤ ਦੀ ਵਿਦਿਆਰਥਣ ਹੈ, ਤਿੰਨ ਵਜੇ ਛੁੱਟੀ ਹੋਣ ਤੋਂ ਬਾਅਦ ਵੀ ਜਦੋਂ ਉਹ ਘਰ ਨਾ ਪਰਤੀ ਤਾਂ ਲੜਕੀ ਦੇ ਪਿਤਾ ਨੇ ਸਕੂਲ ਜਾ ਕੇ ਪਤਾ ਕੀਤਾ ਤਾਂ ਉਥੇ ਵੀ ਲੜਕੀ ਦਾ ਕੁਝ ਪਤਾ ਨਹੀਂ ਲੱਗਾ।

ਉਨ੍ਹਾਂ ਨੇ ਆਪਣੇ ਲੈਵਲ 'ਤੇ ਭਾਲ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਨਾਬਾਲਗਾ ਨੂੰ ਅਮਰੀਕ ਸਿੰਘ ਪੁੱਤਰ ਹਰਭਜਨ ਲਾਲ ਵਾਸੀ ਧਾਰੀਵਾਲ ਦੋਨਾ ਕਾਲੋਨੀ ਵਿਆਹ ਦਾ ਝਾਂਸਾ ਦੇ ਕੇ ਕਿਤੇ ਭਜਾ ਕੇ ਲੈ ਗਿਆ ਹੈ। ਇਸ ਸਬੰਧੀ ਸਿਟੀ ਕਪੂਰਥਲਾ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। 14 ਦਸੰਬਰ ਨੂੰ ਪੁਲਸ ਨੇ ਅਮਰੀਕ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਸੀ, ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਪੀੜਤ ਪਰਿਵਾਰ ਨੇ ਕਪੂਰਥਲਾ ਪੁਲਸ ਦੇ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਹੈ।


author

shivani attri

Content Editor

Related News