ਭੇਤਭਰੇ ਹਾਲਾਤ ''ਚ ਨਾਬਾਲਗਾ ਲਾਪਤਾ, ਮਾਮਲਾ ਦਰਜ
Saturday, Feb 22, 2020 - 03:49 PM (IST)

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ)— ਥਾਣਾ ਸਿਟੀ ਪੁਲਸ ਵੱਲੋਂ ਭੇਤਭਰੇ ਹਾਲਾਤ 'ਚ ਇਕ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਸਮਾਚਾਰ ਹੈ। ਥਾਣਾ ਸਿਟੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਨਾਬਾਲਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਕਿਸੇ ਨਿੱਜੀ ਦੁਕਾਨ 'ਤੇ ਸੇਲਜ਼ਮੈਨ ਦੇ ਤੌਰ 'ਤੇ ਕੰਮ ਕਰਦੀ ਹੈ ਅਤੇ ਉਸ ਦਾ ਪਤੀ ਪਿਛਲੇ 8-9 ਸਾਲਾਂ ਤੋਂ ਵਿਦੇਸ਼ ਗਿਆ ਹੋਇਆ ਹੈ ਅਤੇ ਉਸ ਦੀਆਂ ਤਿੰਨ ਲੜਕੀਆਂ ਹਨ ਅਤੇ ਲਾਪਤਾ ਹੋਈ ਲੜਕੀ ਸਭ ਤੋਂ ਛੋਟੀ ਹੈ। ਉਸ ਦੀ ਲਾਪਤਾ ਹੋਈ ਲੜਕੀ ਬੀਤੀ ਸ਼ਾਮ ਚਾਰ ਵਜੇ ਦੇ ਕਰੀਬ ਰੇਲਵੇ ਸਟੇਸ਼ਨ ਚੌਕ ਕੋਲ ਖੜ੍ਹੀ ਬਰਗਰ ਵਾਲੀ ਰੇਹੜੀ ਤੋਂ ਬਰਗਰ ਲੈਣ ਗਈ ਸੀ ਪਰ ਉਹ ਵਾਪਸ ਘਰ ਨਹੀਂ ਆਈ।
ਜਦੋਂ ਕਾਫੀ ਸਮਾਂ ਬੀਤ ਜਾਣ ਮਗਰੋਂ ਉਹ ਘਰ ਨਾ ਪਹੁੰਚੀ ਤਾਂ ਉਨ੍ਹਾਂ ਨੇ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਿਧਰੇ ਵੀ ਨਾ ਮਿਲੀ। ਥਾਣਾ ਸਿਟੀ ਪੁਲਸ ਨੇ ਲਾਪਤਾ ਨਾਬਾਲਗਾ ਦੀ ਮਾਂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।