ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ''ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Friday, Oct 30, 2020 - 01:30 PM (IST)

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ''ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)— ਥਾਣਾ ਮਾਡਲ ਟਾਊਨ ਪੁਲਸ ਨੇ ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਾਈ ਸ਼ਿਕਾਇਤ ਵਿਚ ਅੰਜੂ ਪਤਨੀ ਬਲਵਿੰਦਰ ਸਿੰਘ ਨਿਵਾਸੀ ਨਜ਼ਦੀਕ ਆਸ ਕਿਰਨ ਲਾਜਵੰਤੀ, ਥਾਣਾ ਮਾਡਲ ਟਾਊਨ ਨੇ ਦੱਸਿਆ ਕਿ ਉਸ ਦੀ ਲੜਕੀ ਘਰੋਂ ਸਾਮਾਨ ਲੈਣ ਬਾਜ਼ਾਰ ਗਈ ਸੀ ਪਰ ਵਾਪਸ ਨਹੀਂ ਪਰਤੀ। ਜਿਸ ਸਬੰਧੀ ਪਤਾ ਲੱਗਾ ਹੈ ਕਿ ਉਸ ਨੂੰ ਬੱਲੂ ਪੁੱਤਰ ਦੁਰਗਾ ਪ੍ਰਸਾਦ ਨਿਵਾਸੀ ਬਲਵੀਰ ਕਾਲੋਨੀ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਇਕ ਹੋਰ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਸ ਨੇ ਇਕ ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਾਈ ਸ਼ਿਕਾਇਤ 'ਚ ਨਰਿੰਦਰ ਕੌਰ ਪਤਨੀ ਸਵਰਗੀ ਹਰਦੀਪ ਸਿੰਘ ਨਿਵਾਸੀ ਵਾਰਡ ਨੰਬਰ-22 ਪਿੱਪਲਾਂਵਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 16 ਸਾਲ 4 ਮਹੀਨੇ ਹੈ। 7 ਅਕਤੂਬਰ ਨੂੰ ਘਰੋਂ ਦਵਾਈ ਲੈਣ ਲਈ ਡਾਕਟਰ ਕੋਲ ਪਿੱਪਲਾਂਵਾਲਾ ਦੁਪਹਿਰ 12 ਵਜੇ ਗਈ ਪਰ ਘਰ ਨਹੀਂ ਪਰਤੀ। ਭਾਲ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਨਹੀਂ ਮਿਲੀ। ਉਸ ਨੂੰ ਪੂਰਾ ਭਰੋਸਾ ਹੈ ਕਿ ਉਸ ਦੀ ਲੜਕੀ ਨੂੰ ਮਨਜੀਤ ਸਿੰਘ ਹੱਜਾਮ ਉਰਫ ਮਨੂੰ ਨਿਵਾਸੀ ਪਿੱਪਲਾਂਵਾਲਾ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ​​​​​​​: ​​​​​​​ਕੈਪਟਨ ਦੱਸਣ ਕਿ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ 'ਚ ਕਿਉਂ ਦਿੱਤੀ ਜਾ ਰਹੀ ਹੈ ਸ਼ਰਨ : ਭੂੰਦੜ


author

shivani attri

Content Editor

Related News