ਨਾਬਾਲਗ ਲੜਕੀ ਨੂੰ ਵਰਗਲਾ ਕੇ ਘਰੋਂ ਲੈ ਕੇ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Friday, Apr 16, 2021 - 10:14 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੇਟ ਇਲਾਕੇ ਦੇ ਇਕ ਪਿੰਡ ਵਿੱਚ ਨਾਬਾਲਗ ਲੜਕੀ ਨੂੰ ਵਰਗਲਾ ਕੇ ਘਰੋਂ ਲੈ ਕੇ ਕਿਧਰੇ ਲੈਕੇ ਜਾਣ ਵਾਲੇ ਨੌਵਜਾਨ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੜਕੀ ਦੀ ਮਾਤਾ ਦੇ ਬਿਆਨ ਦੇ ਆਧਾਰ ਉਤੇ ਸੁਨੀਲ ਕੁਮਾਰ ਪੁੱਤਰ ਬਲਦੇਵ, ਉਸ ਦੀ ਮਾਤਾ ਮੀਨਾ ਕੁਮਾਰੀ, ਭਰਾ ਅਸ਼ਵਨੀ ਕੁਮਾਰ, ਭੈਣ ਨੀਸ਼ਾ ਵਾਸੀ ਤੱਲਾ ਅਤੇ ਭੈਣ ਪੁਸ਼ਪਾ ਪਤਨੀ ਜਸਵੀਰ ਕੁਮਾਰ ਵਾਸੀ ਛਾਂਗਲਾ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿੱਚ ਲੜਕੀ ਦੀ ਮਾਤਾ ਨੇ ਦੋਸ਼ ਲਾਇਆ ਕਿ ਸੁਨੀਲ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਦੀ ਬੇਟੀ ਨੂੰ 8 ਅਪ੍ਰੈਲ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਕਮਲੇਸ਼ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ।