ਕੁੜੀ ਨੂੰ ਵਿਆਹ ਲਈ ਵਰਗਲਾਉਣ ਵਾਲੇ ਖ਼ਿਲਾਫ਼ ਕੇਸ ਦਰਜ
Friday, Apr 18, 2025 - 06:46 PM (IST)

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ 15 ਸਾਲ ਦੀ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਖ਼ਿਲਾਫ਼ ਧਾਰਾ 137 (2), 87 ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ। ਕੁੜੀ ਦੇ ਪਿਓ ਨੇ ਪੁਲਸ ਨੂੰ ਦਿਤੇ ਬਿਆਨ ਵਿਚ ਦੱਸਿਆ ਕਿ ਉਸ ਦੀ 15 ਸਾਲਾ ਕੁੜੀ 15 ਅਪ੍ਰੈਲ ਦੀ ਰਾਤ ਕਰੀਬ 9 ਵਜੇ ਖਾਣਾ ਖਾਣ ਤੋਂ ਬਾਅਦ ਚਾਚੀ ਨਾਲ ਸੌਂ ਗਈ ਸੀ ਅਤੇ ਸਵੇਰੇ ਉੱਠ ਕੇ ਵੇਖਿਆ ਕਿ ਉਹ ਕਿਤੇ ਚਲੇ ਗਈ ਹੈ। ਉਸ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਸ ਦੀ ਕੁੜੀ ਨੂੰ ਨਵੀ ਪੁੱਤਰ ਮਨੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਕੀਤੇ ਲੈ ਗਿਆ ਹੈ, ਇਸ ਲਈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Alert! ਆਉਣ ਵਾਲੇ ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e