ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਭਜਾਉਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

04/24/2022 4:40:39 PM

ਨਵਾਂਸ਼ਹਿਰ (ਤ੍ਰਿਪਾਠੀ)- ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਵਿਅਕਤੀ ਨੇ ਦੱਸਿਆ ਕਿ ਉਹ ਮੂਲ ਰੂਪ ਵਿਚ ਯੂ. ਪੀ. ਦਾ ਕਹਿਣ ਵਾਲਾ ਹੈ। ਉਹ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਰਹਿੰਦਾ ਹੈ। ਉਸ ਦੀ ਵੱਡੀ ਭੈਣ ਦਾ ਵਿਆਹ ਹੋ ਚੁੱਕਾ ਹੈ ਅਤੇ ਉਸ ਦੀਆਂ 2 ਹੋਰ ਭੈਣਾਂ ’ਤੇ 1 ਭਰਾ ਉਸ ਦੇ ਨਾਲ ਰਹਿੰਦੇ ਹਨ। ਉਸ ਨੇ ਦੱਸਿਆ ਕਿ ਸਬ ਤੋਂ ਛੋਟੀ ਭੈਣ ਦੀ ਉਮਰ 15 ਸਾਲ ਹੈ। ਉਹ ਆਪਣੇ ਕੰਮ ਦੇ ਸਿਲਸਿਲੇ ’ਚ ਗਿਆ ਹੋਇਆ ਸੀ ਕਿ ਇਥੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਦੂਰ ਦੀ ਰਿਸ਼ਤੇਦਾਰੀ ਵਿਚ ਲੱਗਦਾ ਇਕ ਨੌਜਵਾਨ ਟਿੰਕੂ ਪੁੱਤਰ ਓਮ ਪ੍ਰਕਾਸ਼ ਮੂਲ ਵਾਸੀ ਯੂ. ਪੀ. ਵੀ ਉਨ੍ਹਾਂ ਨਾਲ ਗਿਆ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ

ਉਸ ਨੇ ਦੱਸਿਆ ਕਿ ਉਕਤ ਟਿੰਕੂ ਉਸ ਦੀ 15 ਸਾਲਾ ਨਾਬਾਲਗ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਆਪਣੀ ਭੈਣ ਬਰਾਮਦ ਕਰਵਾਉਣ ਅਤੇ ਦੋਸ਼ੀ ਨੌਜਵਾਨ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਨੌਜਵਾਨ ਟਿੰਕੂ ਖ਼ਿਲਾਫ਼ ਧਾਰਾ 363,366 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵਿਦੇਸ਼ ਤੋਂ ਆਈ ਫੋਨ ਕਾਲ ਦੇ ਝਾਂਸੇ 'ਚ ਫਸਿਆ ਫ਼ੌਜ ਦਾ ਅਧਿਕਾਰੀ, ਅਸਲੀਅਤ ਪਤਾ ਲੱਗਣ 'ਤੇ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri