8ਵੀਂ ਜਮਾਤ ''ਚ ਪੜ੍ਹਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਨੌਜਵਾਨ, ਮਾਮਲਾ ਦਰਜ

12/11/2020 4:37:28 PM

ਨਵਾਂਸ਼ਹਿਰ (ਤ੍ਰਿਪਾਠੀ)— 8ਵੀਂ ਕਲਾਸ 'ਚ ਪੜ੍ਹਨ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਇਕ ਵਿਅਕਤੀ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ 2 ਬੱਚਿਆਂ 'ਚੋਂ ਵੱਡੀ ਲੜਕੀ ਹੈ, ਜਿਸ ਦੀ ਉਮਰ 14 ਸਾਲ ਹੈ ਅਤੇ ਉਹ 8 ਵੀਂ ਕਲਾਸ ਦੀ ਵਿਦਿਆਰਥਣ ਹੈ। ਉਸ ਨੇ ਦੱਸਿਆ ਕਿ ਕੋਰੋਨਾ ਕਾਲ ਦੇ ਚੱਲਦੇ ਉਹ ਆਪਣੇ ਮੋਬਾਇਲ ਫੋਨ 'ਤੇ ਆਨ ਲਾਈਨ ਪੜ੍ਹਾਈ ਕਰਦੀ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਬੀਤੇ 8 ਦਸੰਬਰ ਨੂੰ ਸ਼ਾਮ ਕਰੀਬ 6 ਵਜੇ ਉਹ ਘਰ 'ਚ ਬਿਨ੍ਹਾਂ ਕੁਝ ਦੱਸੇ ਕਿੱਧਰੇ ਚਲੀ ਗਈ। ਉਸ ਨੇ ਦੱਸਿਆ ਕਿ ਉਹ ਆਪਣੇ ਤੌਰ 'ਤੇ ਆਪਣੀ ਲੜਕੀ ਦੀ ਭਾਲ ਰਿਸ਼ਤੇਦਾਰੀ 'ਚ ਕਰਦੇ ਰਹੇ ਪਰ ਉਹ ਕਿਧਰੇ ਨਹੀਂ ਮਿਲੀ। ਉਸ ਨੇ ਦੱਸਿਆ ਕਿ ਹੁਣ ਉਸ ਨੂੰ ਪਤਾ ਲੱਗਿਆ ਹੈ ਕਿ ਉਸ ਦੀ ਲੜਕੀ ਨੂੰ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਨਾਮ ਦਾ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਆਪਣੀ ਲੜਕੀ ਨੂੰ ਬਰਾਮਦ ਕਰਵਾਉਣ ਅਤੇ ਦੋਸ਼ੀ ਨੌਜਵਾਨ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ


shivani attri

Content Editor

Related News