5ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲਾ ਨੌਜਵਾਨ ਕਾਬੂ

10/30/2019 1:58:58 PM

ਜਲੰਧਰ (ਵਰੁਣ)— 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਥਾਣਾ ਨੰਬਰ-8 ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਕੇਸ ਦਰਜ ਹੋਣ ਤੋਂ ਬਾਅਦ ਘਰੋਂ ਫਰਾਰ ਸੀ। 5ਵੀਂ ਜਮਾਤ ਦੀ ਵਿਦਿਆਰਥਣ ਨੇ ਥਾਣਾ ਨੰਬਰ-8 ਦੀ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਹ ਰਈਆ 'ਚ ਰਹਿੰਦੀ ਆਪਣੀ ਰਿਸ਼ਤੇਦਾਰ ਦੇ ਘਰ ਰਹਿਣ ਗਈ ਸੀ ਤਾਂ ਗਗਨ ਪੁੱਤਰ ਅਰੁਰ ਸਿੰਘ ਵਾਸੀ ਰਈਆ ਨੇ ਉਸ ਨੂੰ ਆਪਣੀਆਂ ਗੱਲਾਂ 'ਚ ਫਸਾ ਲਿਆ।

ਇਸ ਦੌਰਾਨ ਉਨ੍ਹਾਂ ਦੀ ਫੋਨ 'ਤੇ ਗੱਲ ਹੋਣ ਲੱਗੀ ਅਤੇ 8 ਅਕਤੂਬਰ ਨੂੰ ਉਕਤ ਨੌਜਵਾਨ ਨੇ ਉਸ ਨੂੰ ਇਕ ਢਾਬੇ 'ਤੇ ਮਿਲਣ ਲਈ ਬੁਲਾਇਆ ਸੀ, ਜਿੱਥੇ ਉਸ ਨੇ ਕਮਰਾ ਲੈ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਗਗਨ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਪਰ ਉਹ ਘਰੋਂ ਫਰਾਰ ਸੀ। ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ।


shivani attri

Content Editor

Related News