ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ ''ਤੇ ਲੋਕਾਂ ਨੇ ਕੀਤਾ ਹਮਲਾ

Friday, Oct 23, 2020 - 06:22 PM (IST)

ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ ''ਤੇ ਲੋਕਾਂ ਨੇ ਕੀਤਾ ਹਮਲਾ

ਟਾਂਡਾ (ਵਰਿੰਦਰ ਪੰਡਿਤ, ਜਸਵਿੰਦਰ)— ਟਾਂਡਾ 'ਚ ਵਾਪਰੀ 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਅਤੇ ਕਤਲ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੱਚੀ ਨਾਲ ਇਸ ਘਿਨਾਉਣੇ ਕਾਂਡ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ।  ਬੱਚੀ ਨਾਲ ਦਰਿੰਦਗੀ ਕਰਨ ਦੇ ਦੋਸ਼ 'ਚ ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ 'ਤੇ ਅੱਜ ਦੁਪਹਿਰ ਕੁਝ ਨੌਜਵਾਨਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਮਾਮਲੇ 'ਚ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਦਿੱਤੇ ਸਖ਼ਤ ਨਿਰਦੇਸ਼

PunjabKesari

ਟਾਂਡਾ ਪੁਲਸ ਨੇ ਬੜੀ ਜੱਦੋਜ਼ਹਿਦ ਤੋਂ ਬਾਅਦ ਦੁਪਹਿਰ ਦੇ ਸਮੇਂ ਮੁਲਜ਼ਮਾਂ ਨੂੰ ਗੁੱਸੇ ਨਾਲ ਭਰੀ ਭੀੜ ਤੋਂ ਬਚਾਅ ਕੇ ਥਾਣੇ ਲੈ ਗਈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ ਪੁਲਸ ਦੀ ਟੀਮ ਮੁਲਜ਼ਮ ਸੁਰਪ੍ਰੀਤ ਸਿੰਘ ਅਤੇ ਉਸ ਦੇ ਦਾਦੇ ਸੁਰਜੀਤ ਸਿੰਘ ਦਾ ਮੈਡੀਕਲ ਕਰਵਾਉਣ ਸਰਕਾਰੀ ਹਸਪਤਾਲ ਟਾਂਡਾ ਲੈ ਕੇ ਆਈ ਸੀ, ਜਿਸ ਦੀ ਭਿਣਕ ਦਲਿਤ ਭਾਈਚਾਰੇ ਦੇ ਨੌਜਵਾਨਾਂ ਨੂੰ ਮਿਲ ਗਈ ਅਤੇ ਉਨ੍ਹਾਂ 'ਚੋਂ ਕੁਝ ਨੇ ਮੁਲਜ਼ਮਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨਾਂ ਵੱਲੋਂ ਹਸਪਤਾਲ ਦੇ ਬਾਹਰ ਭੰਨਤੋੜ ਵੀ ਕੀਤੀ ਗਈ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

PunjabKesari

ਦੱਸਿਆ ਜਾ ਰਿਹਾ ਹੈ ਇਸ ਪੁਲਸ ਨੇ ਦੋਵੇਂ ਮੁਲਜਮਾਂ ਦਾ ਬਚਾਅ ਕਰਦੇ ਹੋਏ ਹਸਪਤਾਲ ਦੇ ਕਮਰੇ 'ਚ ਬੰਦ ਕੀਤਾ। ਇਸ ਦੌਰਾਨ ਵੱਡੀ ਗਿਣਤੀ ਮੌਜੂਦ ਨੌਜਵਾਨਾਂ ਨੇ ਜਲਾਲਪੁਰ 'ਚ ਦਲਿਤ ਲੜਕੀ ਨਾਲ ਹੋਈ ਹੈਵੈਨੀਅਤ ਖ਼ਿਲਾਫ਼ ਰੋਹ ਭਾਰੀ ਨਾਰੇਬਾਜੀ ਕਰਦੇ ਹੋਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕਰ ਰਹੇ ਸਨ। ਪੁਲਸ ਅਧਿਕਾਰੀਆਂ ਨੇ ਮੌਕੇ ਪਹੁੰਚ ਕੇ ਵਾਰਦਾਤ ਕਾਰਨ ਕਾਤਲਾਂ ਖ਼ਿਲਾਫ਼ ਗੁੱਸੇ ਨਾਲ ਭਰੇ ਨੌਜਵਾਨਾਂ ਨੂੰ ਸ਼ਾਂਤ ਕਰਵਾਇਆ ਅਤੇ ਬੜੀ ਮਸ਼ੱਕਤ ਤੋਂ ਬਾਅਦ ਦੋਹਾਂ ਨੂੰ ਸੁਰੱਖਿਅਤ ਹੇਠਾਂ ਬਾਹਰ ਕੱਢ ਕੇ ਥਾਣੇ ਲੈ ਕੇ ਪੁੱਜੇ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

PunjabKesari

PunjabKesari


author

shivani attri

Content Editor

Related News