ਨੌਕਰੀ ਦਾ ਝਾਂਸਾ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹੋਟਲ ''ਚ ਲਿਜਾ ਕੇ ਕੀਤਾ ਜਬਰ-ਜ਼ਿਨਾਹ

Wednesday, Apr 20, 2022 - 12:31 PM (IST)

ਨੌਕਰੀ ਦਾ ਝਾਂਸਾ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹੋਟਲ ''ਚ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਫਗਵਾੜਾ (ਜਲੋਟਾ)- ਇਕ ਔਰਤ ਨੂੰ ਕਥਿਤ ਤੌਰ ’ਤੇ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਪੈਸਿਆਂ ਦੀ ਠੱਗੀ ਮਾਰਨ ਅਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਰਾਣੀ (ਕਾਲਪਨਿਕ ਨਾਮ) ਨੇ ਦਰਜ ਕਰਵਾਇਆ ਹੈ ਕਿ ਉਸ ਨਾਲ ਮੁਲਜ਼ਮ ਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬੱਸੀਆ ਤਹਿਸੀਲ ਮੁੱਲਾਂਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੇ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਪੈਸਿਆਂ ਦੀ ਠੱਗੀ ਮਾਰੀ ਅਤੇ ਗੋਰਾਇਆ ਸ਼ਹਿਰ ਦੇ ਇਕ ਹੋਟਲ ’ਚ ਜਾ ਕੇ ਛੇੜਛਾੜ ਅਤੇ ਜਬਰ-ਜ਼ਿਨਾਹ ਕੀਤਾ ਹੈ। ਪੁਲਸ ਨੇ ਮੁਲਜ਼ਮ ਮਨਦੀਪ ਸਿੰਘ ਖ਼ਿਲਾਫ਼ ਸੰਬੰਧਤ ਧਾਰਾ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News