ਟਾਂਡਾ ਵਿਖੇ ਸ਼ਰਮਨਾਕ ਘਟਨਾ, ਨੌਜਵਾਨ ਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Friday, Aug 05, 2022 - 06:34 PM (IST)

ਟਾਂਡਾ ਵਿਖੇ ਸ਼ਰਮਨਾਕ ਘਟਨਾ, ਨੌਜਵਾਨ ਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼, ਜਸਵਿੰਦਰ)- ਟਾਂਡਾ ਵਿਖੇ ਨੌਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੜਕੀ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮ ਜਸਕਰਨ ਸਿੰਘ ਉਰਫ਼ ਮੋਜੂ ਪੁੱਤਰ ਸੁਰੇਸ਼ ਕੁਮਾਰ ਵਾਸੀ ਸੱਲਾ ਰੋਡ ਟਾਂਡਾ ਖ਼ਿਲਾਫ਼ ਦਰਜ ਕੀਤਾ ਹੈ। ਇੰਸਪੈਕਟਰ ਕਮਲੇਸ਼ ਕੌਰ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ  ਪੁਲਸ ਨੇ ਇਹ ਮਾਮਲਾ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਜਸਕਰਨ ਸਿੰਘ ਪੁੱਤਰ ਸੁਰੇਸ਼ ਕੁਮਾਰ ਵਾਸੀ ਸੱਲਾਂ ਰੋਡ ਟਾਂਡਾ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿੱਚ ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਬੀਤੀ 3 ਅਗਸਤ ਨੂੰ ਪਤਾ ਲੱਗਾ ਉਕਤ ਦੋਸ਼ੀ ਕਿ ਉਨ੍ਹਾਂ ਦੀ ਬੇਟੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲਿਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ

ਇਸ ਸਬੰਧੀ ਜਦੋਂ ਉਨ੍ਹਾਂ ਕੁੜੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਕਤ ਦੋਸ਼ੀ ਪਿਛਲੇ 1 ਮਹੀਨਿਆਂ ਤੋਂ ਉਸ ਦਾ ਪਿੱਛਾ ਕਰ ਰਿਹਾ ਹੈ ਅਤੇ ਵਰਗਲਾ ਕੇ ਉਸ ਨਾਲ ਦੋਸਤੀ ਕਰਦਿਆਂ ਬੀਤੀ 29 ਜੁਲਾਈ ਨੂੰ ਉਕਤ ਦੋਸ਼ੀ ਨੇ ਆਪਣੇ ਘਰ ਦੇ ਸਾਹਮਣੇ ਪਲਾਟ ਵਿੱਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਟਾਂਡਾ ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਸਬੰਧੀ ਇੰਸਪੈਕਟਰ ਕਮਲੇਸ਼ ਕੌਰ ਵੱਲੋਂ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News