9ਵੀਂ ਕਲਾਸ ਦੀ ਵਿਦਿਆਰਥਣ ਨਾਲ ਕੀਤੇ ਜਬਰ-ਜ਼ਨਾਹ ਦਾ ਮਾਮਲਾ ਐੱਸ. ਸੀ. ਕਮਿਸ਼ਨ ਕੋਲ ਪੁੱਜਾ
Friday, Jul 17, 2020 - 11:07 AM (IST)
ਜਲੰਧਰ (ਮਹੇਸ਼)— ਥਾਣਾ ਪਤਾਰਾ ਦੇ ਅਧੀਨ ਆਉਂਦੇ ਇਕ ਪਿੰਡ 'ਚ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਸਾਬਕਾ ਪੰਚਾਇਤ ਮੈਂਬਰ ਭੁਪਿੰਦਰ ਸਿੰਘ ਭਿੰਦਾ ਪੁੱਤਰ ਮਹਿੰਗਾ ਸਿੰਘ ਨਾਮੀ ਵਿਅਕਤੀ ਵੱਲੋਂ ਕੀਤੇ ਗਏ ਜ਼ਬਰ ਜਨਾਹ ਦਾ ਮਾਮਲਾ ਐੱਸ. ਸੀ. ਕਮਿਸ਼ਨ ਪੰਜਾਬ ਕੋਲ ਪੁੱਜਾ ਹੈ, ਜਿਸ ਨੂੰ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਕਮਿਸ਼ਨਰ ਦੇ 2 ਮੈਂਬਰਾਂ ਗਿਆਨ ਚੰਦ ਦੀਵਾਲੀ ਅਤੇ ਪ੍ਰਭਦਿਆਲ ਨੂੰ ਪੂਰੇ ਮਾਮਲੇ ਦੀ ਜਾਂਚ ਲਈ 14 ਸਾਲ ਦੀ ਪੀੜਤ ਨਾਬਾਲਾਗਾ ਦੇ ਪਿੰਡ 'ਚ ਭੇਜਿਆ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ 'ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ
ਇਸ ਮੌਕੇ 'ਤੇ ਡੀ. ਐੱਸ. ਪੀ. ਆਦਮਪੁਰ ਹਰਿੰਦਰ ਸਿੰਘ ਮਾਨ, ਐੱਸ. ਐੱਚ. ਓ. ਪਤਾਰਾ ਰਣਜੀਤ ਸਿੰਘ ਅਤੇ ਜ਼ਿਲਾ ਭਲਾਈ ਅਫਸਰ ਰਾਜਿੰਦਰ ਸਿੰਘ ਦੇ ਇਲਾਵਾ ਯੁਵਾ ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਅਮਰ ਸ਼੍ਰੀਵਾਸਤਵ, ਸਰਪੰਚ ਪਤੀ ਬਲਵਿੰਦਰਜੀਤ ਬਿੱਟੂ, ਮਨਜੀਤ ਬਾਲੀ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਆਫ ਇੰਡੀਆ, ਜੱਸੀ ਤੱਲ੍ਹਣ ਪ੍ਰਧਾਨ ਗੁਰੂ ਰਵਿਦਾਸ ਟਾਈਗਰ ਫੋਰਸ ਆਦਿ ਵੀ ਮੌਜੂਦ ਸਨ। ਐੱਸ. ਸੀ. ਕਮਿਸ਼ਨ ਦੇ ਮੈਂਬਰਾਂ ਨੇ ਪੁਲਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਨਾਬਾਲਾਗਾ ਨਾਲ ਜ਼ਬਰਨ ਸ਼ਰੀਰਕ ਸੰਬੰਧ ਬਣਾ ਕੇ ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲੇ ਮੁਖ ਮੁਲਜ਼ਮ ਭਿੰਦਾ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਨਿਸ਼ਚਿਤ ਸਮੇਂ 'ਚ ਉਸ ਦੇ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਜਨਮਦਿਨ ਮਨਾਉਂਦੇ ਸਮਾਜਿਕ ਦੂਰੀ ਭੁੱਲੇ ASI, ਤਸਵੀਰਾਂ ਵਾਇਰਲ ਹੋਣ 'ਤੇ ਡਿੱਗੀ ਗਾਜ
ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਐੱਸ. ਸੀ. ਕਮਿਸ਼ਨ ਉਨ੍ਹਾਂ ਨੂੰ ਹਰ ਹਾਲ 'ਚ ਇਨਸਾਫ ਦਿਵਾਏਗਾ। ਉਨ੍ਹਾਂ ਕਿਹਾ ਕਿ ਅਜਿਹੀ ਘਿਣੌਨੀ ਘਟਨਾਵਾਂ ਨੂੰ ਰੋਕਣ ਲਈ ਕਮਿਸ਼ਨ ਵੱਲੋਂ ਸਖ਼ਤੀ ਕੀਤੀ ਜਾਵੇਗੀ। ਐੱਸ. ਐੱਚ. ਓ. ਪਤਾਰਾ ਰਣਜੀਤ ਸਿੰਘ ਨੇ ਦੱਸਿਆ ਕਿ ਨਾਬਾਲਾਗ ਨਾਲ ਕੀਤੇ ਗਏ ਜ਼ਬਰ ਜਨਾਹ ਦੇ ਮਾਮਲੇ 'ਚ ਪੁਲਸ ਨੇ ਇਕ ਮੁਲਜ਼ਮ ਵਰਿੰਦਰ ਸਿੰਘ ਵਾਸੀ ਤਰੁਣ ਐਨਕਲੇਵ, ਢਿੱਲਵਾਂ ਰੋਡ (ਦਕੋਹਾ) ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਮੁਖ ਮੁਲਜ਼ਮ ਭੁਪਿੰਦਰ ਸਿੰਘ ਭਿੰਦਾ ਪੁੱਤਰ ਮਹਿੰਗਾ ਸਿੰਘ ਨੂੰ ਫੜਨ ਲਈ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਨੇ ਮਾਣਯੋਗ ਜੱਜ ਦੇ ਸਾਹਮਣੇ ਧਾਰਾ 164 ਦੇ ਬਿਆਨ ਦਰਜ ਕਰਵਾ ਦਿੱਤੇ ਹਨ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਵੱਲੋਂ ਰਾਸ਼ਨ ਸਟੋਰ ਕਰਨ ਦੇ ਲਗਾਏ ਦੋਸ਼ਾਂ 'ਤੇ ਵਿਧਾਇਕ ਬੇਰੀ ਦਾ ਪਲਟਵਾਰ