ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਮਿਟਾਈ ਹਵਸ ਦੀ ਭੁੱਖ

Wednesday, Jul 21, 2021 - 02:04 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਮਿਟਾਈ ਹਵਸ ਦੀ ਭੁੱਖ

ਫਗਵਾੜਾ (ਜਲੋਟਾ, ਹਰਜੋਤ)– ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਨਾਬਾਲਗ ਕੁੜੀ ਨਾਲ ਕਥਿਤ ਤੌਰ 'ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕੀਤੇ ਜਾਣ ਦੇ ਮਾਮਲੇ ਸੰਬੰਧੀ ਮਾਂ, ਪੁੱਤ ਅਤੇ ਭੈਣ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਾਰਾ ਦੇ ਤਹਿਤ ਪੁਲਸ ਕੇਸ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਰਾਣੀ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਚ ਦਰਜ ਕਰਵਾਇਆ ਹੈ ਕਿ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਮੁਲਜ਼ਮ ਅਭਿਸ਼ੇਕ ਪੁੱਤਰ ਬਬਾਨ ਸ਼ਾਹ ਘਰ ਲੈ ਗਿਆ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ ਹੈ। 

ਇਹ ਵੀ ਪੜ੍ਹੋ: ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

ਜਦ ਉਸ ਨੇ ਇਸ ਗੱਲ ਨੂੰ ਲੈ ਕੇ ਅਭਿਸ਼ੇਕ ਦੀ ਮਾਤਾ ਨਿਰਮਲਾ ਦੇਵੀ ਪਤਨੀ ਬਬਾਨ ਸ਼ਾਹ ਅਤੇ ਭੈਣ ਰੀਆ ਪੁੱਤਰੀ ਬਬਾਨ ਸ਼ਾਹ ਨੂੰ ਦੱਸਿਆ ਤਾਂ ਉਹ ਉਸ ਨੂੰ ਡਰਾਉਣ ਧਮਕਾਉਣ ਲੱਗੀਆਂ ਅਤੇ ਜਾਨੋਂ ਮਾਰਨ ਸਬੰਧੀ ਧਮਕੀਆਂ ਦਿੰਦੇ ਹੋਏ ਆਖਣ ਲੱਗਿਆ ਕਿ ਉਸ ਨੇ ਇਸ ਸਬੰਧੀ ਕਿਸੇ ਨਾਲ ਗੱਲ ਨਹੀਂ ਕਰਨੀ ਹੈ। ਪੁਲਸ ਨੇ ਅਭਿਸ਼ੇਕ, ਨਿਰਮਲਾ ਦੇਵੀ ਅਤੇ ਰੀਆ ਦੇ ਖ਼ਿਲਾਫ਼ ਧਾਰਾ 366 ਏ, 376, 506,34 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਤਿੰਨੋਂ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਹਨ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News