ਜਲੰਧਰ: ਫੋਕਲ ਪੁਆਇੰਟ ਵਿਖੇ 17 ਸਾਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

08/20/2019 3:54:38 PM

ਜਲੰਧਰ (ਵਰੁਣ)— ਇਥੋਂ ਦੇ ਫੋਕਲ ਪੁਆਇੰਟ ਸਥਿਤ ਇਕ ਘਰ 'ਚ 17 ਸਾਲਾ ਲੜਕੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਰਾਣੀ ਪੁੱਤਰੀ ਬੜਾ ਸਾਈਂਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਜਿਸ ਸਮੇਂ ਉਕਤ ਲੜਕੀ ਨੇ ਮੌਤ ਨੂੰ ਲਗਾਇਆ, ਉਸ ਸਮੇਂ ਘਰ 'ਚ ਕੋਈ ਵੀ ਮੌਜੂਦ ਨਹੀਂ ਸੀ। ਮਾਂ, ਭਰਾ ਅਤੇ ਪਿਤਾ ਕੰਮ 'ਤੇ ਗਏ ਹੋਏ ਸਨ, ਜਿਨ੍ਹਾਂ ਨੂੰ ਬਾਅਦ ਇਸ ਘਟਨਾ ਬਾਰੇ ਪਤਾ ਲੱਗਾ। ਮਿਲੀ ਜਾਣਕਾਰੀ ਮੁਤਾਬਕ ਉਕਤ ਲੜਕੀ ਦੀ ਮਾਂ ਕੈਂਸਰ ਨਾਲ ਪੀੜਤ ਹੈ ਅਤੇ ਘਰ ਦੀ ਆਰਥਿਕ ਹਾਲਤ ਵੀ ਕੁਝ ਨਹੀਂ ਹੈ। ਮੌਕੇ 'ਤੇ ਪਹੁੰਚੀ ਸਬੰਧਤ ਪੁਲਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਕੋਈ ਵੀ ਸੁਸਾਈਡ ਨੋਟ ਬਰਾਮਦ ਹੋਇਆ ਹੈ। ਚੌਕੀ ਇੰਚਾਰਜ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਸ਼ਾਇਦ ਲੜਕੀ ਨੇ ਘਰ ਦੀ ਆਰਥਿਕ ਹਾਲਤ ਤੋਂ ਪਰੇਸ਼ਾਨ ਹੋ ਕੇ ਅਜਿਹਾ ਕਦਮ ਚੁੱਕਿਆ ਹੋਵੇ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ।


shivani attri

Content Editor

Related News